27.2 C
Patiāla
Monday, April 29, 2024

ਲੋਕਾਂ ਦਾ ਵਿਸ਼ਵਾਸ ਗੁਆ ਚੁੱਕੇ ਨੇ ਸੁਖਬੀਰ: ਢੀਂਡਸਾ

Must read


ਪਵਨ ਕੁਮਾਰ ਵਰਮਾ

ਧੂਰੀ, 29 ਜੁਲਾਈ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਧੂਰੀ ਅੰਦਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸਬੰਧੀ ਰੱਖੀ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਮਨੀਪੁਰ ਦੀ ਘਟਨਾ ਨੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਹੈ। ਇਸ ਘਟਨਾ ਦੇ ਦੋਸ਼ੀਆਂ ਨੂੰ ਜਲਦ ਸਖ਼ਤ ਸਜ਼ਾਵਾਂ ਮਿਲਣ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ ਸਕਣ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਲੋਕਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਵਿਸ਼ਵਾਸ ਗੁਆ ਚੁੱਕੇ ਹਨ ਤੇ ਪਾਰਟੀ ਅੰਦਰ ਜਲਦ ਵੱਡੀ ਬਗ਼ਾਵਤ ਹੋਣ ਜਾ ਰਹੀ ਹੈ।

ਇਸ ਸਬੰਧੀ ਸ੍ਰੀ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ 20 ਅਗਸਤ ਨੂੰ ਲੌਂਗੋਵਾਲ ਵਿੱਚ ਮਨਾਈ ਜਾ ਰਹੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਇੱਕ ਦੂਜੇ ਨੂੰ ਗਾਲ਼ਾਂ ਕੱਢ ਰਹੇ ਸਨ ਉਹ ਹੁਣ ਆਪਸ ਵਿੱਚ ਮੀਟਿੰਗਾਂ ਕਰਕੇ ਇਕੱਠੇ ਚੋਣਾਂ ਲੜ੍ਹਨ ਦੀਆਂ ਗੱਲਾਂ ਕਰ ਰਹੇ ਹਨ। ਇਸ ਮੌਕੇ ਸਤਗੁਰ ਸਿੰਘ ਨਮੋਲ, ਪਰਮਜੀਤ ਸਿੰਘ ਪੰਮਾ ਬਾਠ, ਤਲਵੀਰ ਸਿੰਘ ਧਨੇਸਰ, ਗੁਰਵਿੰਦਰ ਸਿੰਘ ਗੋਗੀ ਪੁੰਨਵਾਲ, ਜਸਵੰਤ ਸਿੰਘ ਭੱਠਲ, ਸੁਖਪਾਲ ਸ਼ਰਮਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਧੂਰੀ, ਗਿਆਨ ਸਿੰਘ ਬਾਵਾ ਆਦਿ ਹਾਜ਼ਰ ਸਨ।



News Source link

- Advertisement -

More articles

- Advertisement -

Latest article