24.7 C
Patiāla
Tuesday, April 22, 2025

ਦੋ ਧਿਰਾਂ ਵਿਚਾਲੇ ਤਕਰਾਰ ਮਗਰੋਂ ਗੋਲੀ ਚੱਲੀ, ਤਿੰਨ ਨੌਜਵਾਨ ਜ਼ਖ਼ਮੀ

Must read


ਪੱਤਰ ਪ੍ਰੇਰਕ

ਤਰਨ ਤਾਰਨ, 1 ਅਗਸਤ

ਤਰਨ ਤਾਰਨ ਦੀ ਮਹਿੰਦਰਾ ਐਨਕਲੇਵ ਦੀ ਮਾਰਕੀਟ ਵਿੱਚ ਅੱਜ ਦੇਰ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਦਰਮਿਆਨ ਗੋਲੀਆਂ ਚੱਲਣ ਕਾਰਨ ਤਿੰਨ ਜਣੇ ਗੰਭੀਰ ਜ਼ਖਮੀ ਹੋ ਗਏ| ਇਨ੍ਹਾਂ ’ਚੋਂ ਦੋ ਜਣਿਆਂ ਨੂੰ ਗੋਲੀਆਂ ਲੱਗੀਆਂ ਹਨ ਜਦੋਂਕਿ ਇਕ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕੀਤਾ ਗਿਆ ਹੈ| ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਜਸਪਾਲ ਸਿੰਘ ਅਤੇ ਥਾਣਾ ਸਿਟੀ ਦੀ ਪੁਲੀਸ ਪਾਰਟੀ ਸਬ ਇੰਸਪੈਕਟਰ ਵਿਪਨ ਕੁਮਾਰ ਦੀ ਅਗਵਾਈ ਵਿੱਚ ਮੌਕੇ ’ਤੇ ਪਹੁੰਚ ਗਈ| ਜਾਣਕਾਰੀ ਅਨੁਸਾਰ ਜ਼ਖਮੀ ਵਿੱਚੋਂ ਜਗਰੂਪ ਸਿੰਘ ਵਾਸੀ ਖੱਬੇ ਰਾਜਪੂਤਾਂ ਅਤੇ ਅਰਸ਼ਦੀਪ ਸਿੰਘ ਵਾਸੀ ਸ਼ੇਰੋਂ ਦੇ ਗੋਲੀਆਂ ਲੱਗੀਆਂ ਹਨ ਅਤੇ ਹਰਨੂਰ ਸਿੰਘ ਵਾਸੀ ਖੱਬੇ ਰਾਜਪੂਤਾਂ ਦੇ ਤੇਜਧਾਰ ਹਥਿਆਰਾਂ ਦੇ ਨਿਸ਼ਾਨ ਹਨ| ਜ਼ਖਮੀਆਂ ਨੂੰ ਇਥੋਂ ਦੇ ਸਵਿਲ ਹਸਪਤਾਲ ਦਾਖਲ ਕਰਾਇਆ ਗਿਆ ਜਿਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ| ਡੀਐੱਸਪੀ ਜਸਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ|

ਝਗੜੇ ਵਿੱਚ ਦੋ ਜਣੇ ਜ਼ਖ਼ਮੀ

ਫਗਵਾੜਾ (ਪੱਤਰ ਪ੍ਰੇਰਕ): ਇਥੇ ਬੱਸ ਸਟੈਂਡ ਲਾਗੇ ਦੋ ਧਿਰਾਂ ਦੀ ਆਪਸ ’ਚ ਹੋਈ ਲੜਾਈ ਦੌਰਾਨ ਦੋ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਵਿਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਘਟਨਾ ਬਾਰੇ ਸਨੀ ਨੇ ਦੱਸਿਆ ਕਿ ਉਹ ਆਟੋ ਚਲਾਉਂਦਾ ਹੈ ਤੇ ਅੱਜ ਸਵਾਰੀ ਛੱਡਣ ਲਈ ਸਵਿਲ ਹਸਪਤਾਲ ਜਾ ਰਿਹਾ ਸੀ ਤਾਂ ਕੁੱਝ ਵਿਅਕਤੀਆਂ ਨੇ ਉਸ ਦਾ ਆਟੋ ਘੇਰ ਲਿਆ ਤੇ ਉਸ ਦੀ ਕੁੱਟਮਾਰ ਕੀਤੀ। ਦੂਸਰੀ ਧਿਰ ਦੇ ਵਿਅਕਤੀ ਜਤਿੰਦਰਪਾਲ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਬੱਸ ਸਟੈਂਡ ਵਿਖੇ ਚਾਹ ਦੀ ਦੁਕਾਨ ਲਗਾਉਂਦਾ ਹੈ ਤੇ ਕੁੱਝ ਆਟੋ ਵਾਲੇ ਉਸ ਦੀ ਦੁਕਾਨ ਅੱਗੇ ਆਟੋ ਲਗਾ ਦਿੰਦੇ ਹਨ ਜਿਨ੍ਹਾਂ ਨੂੰ ਉਹ ਕਈ ਵਾਰ ਰੋਕਦਾ ਹੈ ਪਰ ਅੱਜ ਉਨ੍ਹਾਂ ਵਲੋਂ ਉਸਦੀ ਕੁੱਟਮਾਰ ਕੀਤੀ ਗਈ। ਪੁਲੀਸ ਨੂੰ ਘਟਨਾ ਸਬੰਧੀ ਸੂਚਨਾ ਦਿੱਤੀ ਗਈ ਹੈ।



News Source link

- Advertisement -

More articles

- Advertisement -

Latest article