26.6 C
Patiāla
Sunday, April 28, 2024

ਵਿਜੀਲੈਂਸ ਨੇ ਸਵਿਲ ਹਸਪਤਾਲ ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦਾ ਡਰਾਈਵਰ 4000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ

Must read


ਚੰਡੀਗੜ੍ਹ, 3 ਅਗਸਤ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਵਿਲ ਹਸਪਤਾਲ ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵਾਸੀ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਐਂਬੂਲੈਂਸ ਡਰਾਈਵਰ ਜਸਪਾਲ ਸਿੰਘ ਪ੍ਰਾਈਵੇਟ ਐਂਬੂਲੈਂਸ ਡਰਾਈਵਰਾਂ ਵੱਲੋਂ ਮਰੀਜ਼ਾਂ ਨੂੰ ਦੂਜੇ ਸ਼ਹਿਰਾਂ ਵਿੱਚ ਲਿਜਾਣ ਲਈ ਵਸੂਲੇ ਜਾਂਦੇ ਕਿਰਾਏ ਵਿੱਚੋਂ ਹਿੱਸੇ ਦੀ ਮੰਗ ਕਰਦਾ ਸੀ। ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੇ ਗੁਰਦਾਸਪੁਰ ਯੂਨਿਟ ਨੇ ਮੁਲਜ਼ਮ ਡਰਾਈਵਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਡਰਾਈਵਰ ਜਸਪਾਲ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਕੇਸ ਦਰਜ ਕੀਤਾ ਗਿਆ ਹੈ।



News Source link

- Advertisement -

More articles

- Advertisement -

Latest article