29.1 C
Patiāla
Saturday, May 4, 2024

ਜੰਮੂ-ਕਸ਼ਮੀਰ: ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਤਿੰਨ ਜਵਾਨ ਜ਼ਖ਼ਮੀ

Must read


ਸ੍ਰੀਨਗਰ, 4 ਅਗਸਤ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਅੱਜ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਤਿੰਨ ਸੁਰੱਖਿਆ ਜਵਾਨ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕਾਬਲਾ ਦੱਖਣੀ ਕਸ਼ਮੀਰ ਵਿੱਚ ਕੁਲਗਾਮ ਜ਼ਿਲ੍ਹੇ ਦੇ ਉਪਰਲੇ ਹਾਲਾਨ ਜੰਗਲੀ ਇਲਾਕੇ ’ਚ ਹੋਇਆ। ਕਸ਼ਮੀਰ ਪੁਲੀਸ ਨੇ ਦੱਸਿਆ ਕਿ ਮੁਕਾਬਲੇ ’ਚ ਜ਼ਖ਼ਮੀ ਹੋਏ ਜਵਾਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲੀਸ ਮੁਤਾਬਕ ਇਲਾਕੇ ’ਚ ਦਹਿਸ਼ਤਗਰਦਾਂ ਦੇ ਹੋਣ ਦੀ ਸੂਹ ਮਿਲਣ ’ਤੇ ਪੁਲੀਸ ਅਤੇ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ ਸੀ ਜਿਸ ਦੌਰਾਨ ਲੁਕੇ ਹੋਏ ਦਹਿਸ਼ਤਗਰਦਾਂ ਨੇ ਸੁਰੱਖਿਆਂ ਬਲਾਂ ’ਤੇ ਗੋਲੀਬਾਰੀ ਕੀਤੀ ਤੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਇਲਾਕੇ ’ਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। -ਏਜੰਸੀਆਂ



News Source link

- Advertisement -

More articles

- Advertisement -

Latest article