37.9 C
Patiāla
Wednesday, June 19, 2024

ਚੰਡੀਗੜ੍ਹ ਪੁਲੀਸ ਦੇ ਐੱਸਆਈ ਨੇ ਕਾਰੋਬਾਰੀ ਤੋਂ ਇੱਕ ਕਰੋੜ ਰੁਪਏ ਲੁੱਟੇ – punjabitribuneonline.com

Must read


ਆਤਿਸ਼ ਗੁਪਤਾ

ਚੰਡੀਗੜ੍ਹ, 6 ਅਗਸਤ

ਚੰਡੀਗੜ੍ਹ ਪੁਲੀਸ ਵੱਲੋਂ ਆਪਣੇ ਹੀ ਵਿਭਾਗ ਦੇ ੲਿੱਕ ਸਬ ਇੰਸਪੈਕਟਰ (ਐੱਸਆਈ) ਤੇ ਉਸ ਦੇ ਤਿੰਨ ਸਾਥੀਆਂ ਖ਼ਿਲਾਫ਼ ਬਠਿੰਡਾ ਦੇ ਇੱਕ ਕਾਰੋਬਾਰੀ ਨੂੰ ਡਰਾ-ਧਮਕਾ ਕੇ ਉਸ ਕੋਲੋਂ ਇੱਕ ਕਰੋੜ ਰੁਪਏ ਲੁੱਟਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਐੱਸਆਈ ਨਵੀਨ ਫੋਗਾਟ, ਸਰਵੇਸ਼ ਵਾਸੀ ਬਠਿੰਡਾ, ਜਤਿੰਦਰ ਤੇ ਅੰਕਿਤ ਗਿੱਲ ਵਾਸੀ ਮੁਹਾਲੀ ਵਜੋਂ ਹੋਈ ਹੈ। ਐੱਸਆਈ ਨਵੀਨ ਫੋਗਾਟ ਚੰਡੀਗੜ੍ਹ ਦੇ ਥਾਣਾ ਸੈਕਟਰ-39 ਵਿੱਚ ਬਤੌਰ ਵਧੀਕ ਐੱਸਐੱਚਓ ਤਾਇਨਾਤ ਹੈ। ਐੱਸਐੱਸਪੀ ਕੰਵਰਦੀਪ ਕੌਰ ਨੇ ਕੇਸ ਦਰਜ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲੀਸ ਨੇ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਲੁੱਟ ਦੇ 75 ਲੱਖ ਰੁਪਏ ਵੀ ਬਰਾਮਦ ਕੀਤੇ ਹਨ, ਪਰ ਸਾਰੇ ਮੁਲਜ਼ਮ ਹਾਲੇ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ, ਜਿਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸਐੱਸਪੀ ਨੇ ਦੱਸਿਆ ਕਿ ਇਹ ਕੇਸ ਬਠਿੰਡਾ ਦੇ ਕਾਰੋਬਾਰੀ ਸੰਜੈ ਗੋਇਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।News Source link

- Advertisement -

More articles

- Advertisement -

Latest article