ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਅਗਸਤ
ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਪੰਜਾਬੀ ਦੀ ਪ੍ਰਸਿੱਧ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਪੁਸਤਕ ‘ਮਹਾਨ ਸ਼ਖ਼ਸੀਅਤ ਜੱਸਾ ਸਿੰਘ ਆਹਲੂਵਾਲੀਆ’ ਰਿਲੀਜ਼ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਅਮਰ ਸਿੰਘ ਨੇ ਕਿਹਾ ਕਿ ਡਾ. ਮਿਨਹਾਸ ਨੇ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਬਾਰੇ ਲਿਖ ਕੇ ਸ਼ਲਾਘਾਯੋਗ ਕਾਰਜ ਕੀਤਾ ਹੈ। ਇਸ ਮਹਾਨ ਸ਼ਖ਼ਸੀਅਤ ਬਾਰੇ ਲਿਖਣਾ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਕੌਮ ਦੇ ਲੇਖੇ ਲਾ ਦਿੱਤਾ, ਅੱਜ ਸਮੇਂ ਦੀ ਲੋੜ ਹੈ।
ਪੰਜਾਬੀ ਸੱਭਿਆਚਾਰ ਅਕਾਦਮੀ ਦੀ ਪ੍ਰਧਾਨ ਡਾ. ਮਹਿੰਦਰ ਕੌਰ ਗਰੇਵਾਲ ਨੇ ਕਿਹਾ ਕਿ ਇਸ ਪੁਸਤਕ ਦੇ ਕੁਲ ਇੱਕੀ ਅਧਿਆਇ ਹਨ ਜਿਨ੍ਹਾਂ ਵਿੱਚ ਲੇਖਿਕਾ ਨੇ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਪੇਸ਼ ਕੀਤਾ ਹੈ। ਕੁਝ ਸਮਾਂ ਪਹਿਲਾਂ ਵੀ ਲੇਖਿਕਾ ਮਹਾਨ ਸ਼ਖ਼ਸੀਅਤ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਕਿਤਾਬ ਲਿਖ ਚੁੱਕੀ ਹੈ। ਜਿਸ ਲਈ ਉਹ ਵਧਾਈ ਦੀ ਹੱਕਦਾਰ ਹੈ।
The post ਪੁਸਤਕ ‘ਮਹਾਨ ਸ਼ਖ਼ਸੀਅਤ ਜੱਸਾ ਸਿੰਘ ਆਹਲੂਵਾਲੀਆ’ ਰਿਲੀਜ਼ appeared first on punjabitribuneonline.com.