33.1 C
Patiāla
Sunday, April 28, 2024

ਐਡੀਟਰਜ਼ ਗਿਲਡ ਨੇ ਡਿਜੀਟਲ ਡਾਟਾ ਪ੍ਰੋਟੈਕਸ਼ਨ ਬਿੱਲ ’ਤੇ ਚਿੰਤਾ ਪ੍ਰਗਟਾਈ

Must read


ਨਵੀਂ ਦਿੱਲੀ, 6 ਅਗਸਤ

ਐਡੀਟਰਜ਼ ਗਿਲਡ ਆਫ ਇੰਡੀਆ ਨੇ ਅੱਜ ਡਿਜੀਟਲ ਪਰਸੋਨਲ ਡਾਟਾ ਪ੍ਰੋਟੈਕਸ਼ਨ (ਡੀਪੀਡੀਪੀ) ਬਿੱਲ ਦੀਆਂ ਮੱਦਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਨਾਲ ਪ੍ਰੈੱਸ ਦੀ ਆਜ਼ਾਦੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਇਸ ਸਬੰਧੀ ਜਾਰੀ ਕੀਤੇ ਬਿਆਨ ’ਚ ਗਿਲਡ ਨੇ ਕਿਹਾ ਕਿ ਡੀਪੀਡੀਪੀ ਬਿੱਲ ਪੱਤਰਕਾਰਾਂ ਤੇ ਉਨ੍ਹਾਂ ਦੇ ਸਰੋਤਾਂ ਸਮੇਤ ਦੇਸ਼ ਦੇ ਨਾਗਰਿਕਾਂ ਦੀ ਨਿਗਰਾਨੀ ਲਈ ਢਾਂਚਾ ਤਿਆਰ ਕਰਦਾ ਹੈ। ਗਿਲਡ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਕਿ ਇਹ ਬਿੱਲ ਸੰਸਦੀ ਕਮੇਟੀ ਕੋਲ ਭੇਜਿਆ ਜਾਵੇ। ਗਿਲਡ ਨੇ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜ ਸਭਾ ਚੇਅਰਮੈਨ ਜਗਦੀਪ ਧਨਖੜ, ਆਈਟੀ ਮੰਤਰੀ ਅਸ਼ਵਿਨੀ ਵੈਸ਼ਨਵ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਕੋਲ ਵੀ ਚਿੰਤਾ ਜ਼ਾਹਿਰ ਕੀਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 3 ਅਗਸਤ ਨੂੰ ਇਹ ਬਿੱਲ ਲੋਕ ਸਭਾ ’ਚ ਪੇਸ਼ ਕੀਤਾ ਸੀ। -ਪੀਟੀਆਈ



News Source link
#ਐਡਟਰਜ #ਗਲਡ #ਨ #ਡਜਟਲ #ਡਟ #ਪਰਟਕਸ਼ਨ #ਬਲ #ਤ #ਚਤ #ਪਰਗਟਈ

- Advertisement -

More articles

- Advertisement -

Latest article