37.9 C
Patiāla
Wednesday, June 19, 2024

ਅੱਜ ਭਾਰਤ ਦੇ ਲੋਕਤੰਤਰ ਲਈ ਕਾਲਾ ਦਿਨ: ਕੇਜਰੀਵਾਲ

Must read


ਨਵੀਂ ਦਿੱਲੀ, 7 ਅਗਸਤ

ਇੱਥੇ ਰਾਜ ਸਭਾ ਵੱਲੋਂ ਦਿੱਲੀ ਸੇਵਾਵਾਂ ਬਿੱਲ ਪਾਸ ਕੀਤੇ ਜਾਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਭਾਰਤ ਦੇ ਲੋਕਤੰਤਰ ਲਈ ਕਾਲਾ ਦਿਨ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਿੱਲੀ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਦਿੱਲੀ ਦੇ ਲੋਕਾਂ ਦੇ ਵੋਟ ਦੇ ਅਧਿਕਾਰ ਦਾ ਵੀ ਅਪਮਾਨ ਹੈ। ਇੱਕ ਵੀਡੀਓ ਸੰਦੇਸ਼ ਵਿੱਚ ਸ੍ਰੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਵਰ੍ਹਦਿਆਂ ਕਿਹਾ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਦਿੱਲੀ ਦੇ ਲੋਕ ਭਾਜਪਾ ਨੂੰ ਇੱਕ ਸੀਟ ਵੀ ਨਹੀਂ ਦੇਣਗੇ। -ਪੀਟੀਆਈ



News Source link

- Advertisement -

More articles

- Advertisement -

Latest article