33.1 C
Patiāla
Sunday, April 28, 2024

ਬੇਭਰੋਸਗੀ ਮਤੇ ’ਤੇ ਰਾਹੁਲ ਨੂੰ ਇਰਾਨੀ ਦਾ ਮੋੜਵਾਂ ਜੁਆਬ: ‘ਕਾਂਗਰਸ ਦਾ ਇਤਿਹਾਸ ਖੂਨ ਨਾਲ ਰੰਗਿਆ ਹੋਇਆ ਹੈ’

Must read


ਨਵੀਂ ਦਿੱਲੀ, 9 ਅਗਸਤ

ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ‘ਤੇ ਰਾਹੁਲ ਗਾਂਧੀ ਦੀਆਂ ਟਿੱਪਣੀਆਂ ‘ਤੇ ਪਲਟਵਾਰ ਕਰਦਿਆਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਅਤੇ ਕਸ਼ਮੀਰ ‘ਚ ਅਸ਼ਾਂਤੀ ਅਤੇ ਕਸ਼ਮੀਰੀ ਪੰਡਿਤਾਂ ‘ਤੇ ਹੋਏ ਅੱਤਿਆਚਾਰਾਂ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਕਾਂਗਰਸ ਦਾ ਇਤਿਹਾਸ ਖੂਨ ਨਾਲ ਰੰਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਔਰਤਾਂ ਦੀ ਸੁਰੱਖਿਆ, ਗਰੀਬਾਂ ਦੀ ਭਲਾਈ, ਨੌਜਵਾਨਾਂ ਦੇ ਹਿੱਤਾਂ ਅਤੇ ਦੇਸ਼ ਦੇ ਵਿਕਾਸ ਨਾਲ ਕੋਈ ਸਰੋਕਾਰ ਨਹੀਂ ਹੈ। ਲੋਕ ਸਭਾ ‘ਚ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਚਰਚਾ ‘ਚ ਹਿੱਸਾ ਲੈਂਦਿਆਂ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਪੂਰੇ ਦੇਸ਼ ਨੇ ਦੇਖਿਆ ਕਿ ਰਾਹੁਲ ਗਾਂਧੀ ਭਾਰਤ ਮਾਤਾ ਦੇ ਕਤਲ ਦੀ ਗੱਲ ਕਰਦੇ ਹਨ ਅਤੇ ਕਾਂਗਰਸੀ ਇੱਥੇ ਮੇਜ਼ ‘ਤੇ ਹੱਥ ਮਾਰ ਰਹੇ ਹਨ, ਸੰਸਦੀ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ।  ਇਰਾਨੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਅਤੇ ਕਸ਼ਮੀਰ ਵਿੱਚ ਅਸ਼ਾਂਤੀ ਅਤੇ ਕੇਂਦਰ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਕਸ਼ਮੀਰੀ ਪੰਡਿਤਾਂ ਉੱਤੇ ਹੋਏ ਅੱਤਿਆਚਾਰ ਅਤੇ ਐਮਰਜੰਸੀ ਦੇ ਮੁੱਦੇ ਉਠਾਏ ਅਤੇ ਪਿਛਲੀਆਂ ਕਾਂਗਰਸ ਸਰਕਾਰਾਂ ਨੂੰ ਨਿਸ਼ਾਨਾ ਬਣਾਇਆ।



News Source link

- Advertisement -

More articles

- Advertisement -

Latest article