23.9 C
Patiāla
Friday, May 3, 2024

ਕੇਂਦਰੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Must read


ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ

ਜਲੰਧਰ/ਸ਼ਾਹਕੋਟ, 9 ਅਗਸਤ

ਕੇਂਦਰ ਸਰਕਾਰ ਵੱਲੋਂ ਭੇਜੀ ਸੱਤ ਮੈਂਬਰੀ ਅੰਤਰ-ਮੰਤਰਾਲਾ ਦੀ ਟੀਮ ਨੇ ਅੱਜ ਬਾਅਦ ਦੁਪਹਿਰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਟੀਮ ਵਿੱਚ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਬੀ.ਕੇ. ਸ੍ਰੀਵਾਸਤਵਾ, ਫਲੱਡ ਮੈਪਿੰਗ ਮੁਖੀ ਅਤੇ ਸਾਇੰਸਦਾਨ ਇੰਜੀਨੀਅਰ ਡਾ. ਏ. ਵੀ. ਸੁਰੇਸ਼ ਬਾਬੂ ਅਤੇ ਹੋਰ ਅਧਿਕਾਰੀਆਂ ਨੇ ਗੱਟਾ ਮੁੰਡੀ ਕਾਸੂ ਦੇ ਬੰਂਨ੍ਹ ’ਤੇ ਪਹੁੰਚੀ ਟੀਮ ਨਾਲ ਗੱਲਬਾਤ ਕਰਦਿਆਂ ਹੜ੍ਹ ਦੀ ਸਮਸਿਆ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ। ਜਿ਼ਲ੍ਹਾ ਪ੍ਰਸ਼ਾਸ਼ਨ ਨੇ ਦੱਸਿਆ ਕਿ ਹੜ੍ਹਾਂ ਕਾਰਨ 6 ਪਾੜ ਪਏ ਸਨ। ਟੀਮ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੇ ਨਾਲ-ਨਾਲ ਪੀੜਤ ਲੋਕਾਂ ਦੀ ਮਦਦ ਲਈ ਕੀਤੇ ਜਾ ਰਹੇ ਮੁੜ ਵਸੇਬੇ ਦੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਹੜ੍ਹਾਂ ਕਾਰਨ 25 ਪਿੰਡਾਂ ’ਚ 22476 ਏਕੜ ਰਕਬੇ ਦਾ ਨੁਕਸਾਨ ਹੋਇਆ ਹੈ। 40 ਪਿੰਡਾਂ ਵਿੱਚ 13108 ਏਕੜ ’ਚ ਫਸਲਾਂ ਨੁਕਸਾਨੀਆਂ ਗਈਆਂ ਹਨ, 50 ਘਰ ਅਤੇ 30 ਸਕੂਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।ਬ ਿਜਲੀ ਦੇ ਖੰਭਿਆਂ, ਪਲਾਂਟ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਣ ਕਾਰਨ ਕਰੀਬ 139.60 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਖੇਤੀਬਾੜੀ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਾਸਮਤੀ 1509 ਅਤੇ ਪੀ.ਆਰ.126 ਦੀ ਪਨੀਰੀ ਮੁਫ਼ਤ ਵੰਡੀ ਗਈ। ਉਨ੍ਹਾਂ ਦੱਸਿਆ ਕਿ 6400 ਏਕੜ ਰਕਬੇ ਵਿੱਚ ਝੋਨੇ ਦੀ ਮੁੜ ਲੁਆਈ ਹੋਈ ਹੈ। ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਪਾਣੀ ਖੜ੍ਹਾ ਹੋਣ ਕਰਕੇ 5000 ਏਕੜ ਤੋਂ ਵੱਧ ਰਕਬੇ ਵਿੱਚ ਕਿਸਾਨ ਦੁਬਾਰਾ ਬਿਜਾਈ ਨਹੀਂ ਕਰ ਸਕਣਗੇ। ਕੇਂਦਰੀ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਹਿਰਾਜਵਾਲਾ, ਕੰਗ ਖੁਰਦ, ਗੱਟਾ ਮੁੰਡੀ ਕਾਸੂ, ਮੰਡਾਲਾ ਛੰਨਾ ਅਤੇ ਗਿੱਦੜਪਿੰਡੀ ਵਾਲੇ ਰੇਲਵੇਂ ਪੁਲ ਸਮੇਤ ਹੋਰ ਪਿੰਡਾਂ ਦਾ ਦੌਰਾ ਕੀਤਾ। ਇਸੇ ਦੌਰਾਨ ਟੀਮ ਨੇ ਅੱਜ ਲੋਹੀਆਂ ਖਾਸ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਿੰਡ ਮਹਿਰਾਜਵਾਲਾ, ਕੰਗ ਖੁਰਦ, ਗੱਟਾ ਮੁੰਡੀ ਕਾਸੂ,ਮ ੰਢਾਲਾ ਛੰਨਾ ਅਤੇ ਕਈ ਹੋਰ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਟੀਮ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਵਿਸਥਾਰ ਸਹਿਤ ਜਾਣਕਾਰੀ ਦਿਤੀ।

ਕਿਸਾਨ ਜੱਥੇਬੰਦੀਆਂ ਨੇ ਹੜ੍ਹਾਂ ਲਈ ਡਰੇਨੇਜ ਵਿਭਾਗ ਨੂੰ ਦੱਸਿਆ ਜ਼ਿੰਮੇਵਾਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸੂਬੇ ਭਰ ਵਿੱਚ ਹੜ੍ਹਾਂ ਨਾਲ ਫਸਲਾਂ ਦੀ ਹੋਈ ਤਬਾਹੀ ਦਾ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ।ਜੱਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜਿਲਾ ਜਲੰਧਰ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿੱਚ ਜਿਲ੍ਹੇ ਦੇ ਪਿੰਡਾਂ ਵਿੱਚ ਹੋਈਆਂ ਮੀਟਿੰਗਾਂ ਵਿੱਚ ਡਰੇਨਜ਼ ਵਿਭਾਗ ਦੀ ਕਾਰਗੁਜ਼ਾਰੀ `ਤੇ ਕਈ ਤਰ੍ਹਾਂ ਦੇ ਸਵਾਲ ਉਠਾਏ।ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਜਲੰਧਰ ਤੇ ਕਪੂਰਥਲਾ ਜਿਲ੍ਹਿਆਂ ਵਿੱਚ 50 ਪਿੰਡਾਂ ਦੇ ਲੋਕਾਂ ਦੀ ਜਾਨ ਖਤਰੇ ਵਿੱਚ ਪਾਉਣ ਵਾਲੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਦੀ ਜਵਾਬ ਤਲਬੀ ਹੋਣੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨ੍ਹਾਂ ਭ੍ਰਿਸ਼ਟਾਚਾਰ ਡਰੇਨਜ਼ ਵਿਭਾਗ ਵਿੱਚ ਹੈ ਉਨ੍ਹਾਂ ਸ਼ਾਇਦ ਹੀ ਕਿਸੇ ਹੋਰ ਵਿਭਾਗ ਵਿੱਚ ਹੋਵੇ।ਕਿਸਾਨ ਆਗੂਆਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਲਈ ਡਰੇਨਜ਼ ਵਿਭਾਗ ਨੂੰ ਸਿੱਧੇ ਤੌਰ `ਤੇ ਦੋਸ਼ੀ ਮੰਨਦਿਆ ਕਿਹਾ ਕਿ ਜਲੰਧਰ ਜਿਲ੍ਹੇ ਵਿੱਚ 6 ਥਾਵਾਂ ਤੋਂ ਧੁੱਸੀ ਬੰਨ੍ਹ ਵਿੱਚ ਪਾੜ ਪਏ ਸਨ ਕਿਉਂਕਿ ਵਿਭਾਗ ਨੇ ਨਾਂ ਤਾਂ ਬੰਨ੍ਹ ਮਜ਼ਬੂਤ ਕੀਤੇ `ਤੇ ਨਾ ਹੀ ਸਤਲੁਜ ਦਰਿਆ ਵਿੱਚ ਜੰਮੀ ਗਾਰ ਕੱਢਵਾਈ।



News Source link
#ਕਦਰ #ਟਮ #ਵਲ #ਹੜਹ #ਪਰਭਵਤ #ਇਲਕਆ #ਦ #ਦਰ

- Advertisement -

More articles

- Advertisement -

Latest article