23.9 C
Patiāla
Friday, May 3, 2024

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਸ਼ੁਰੂਆਤ

Must read


ਜੈਸਮੀਨ ਭਾਰਦਵਾਜ

ਨਾਭਾ, 12 ਅਗਸਤ

ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੀਏਯੂ ਕੈਂਪਸ ਬੀਜ ਫਾਰਮ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਮੁਫ਼ਤ ਪਨੀਰੀ ਪ੍ਰਦਾਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੀ ਸਨ। ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜੁਲਾਈ ਮਹੀਨੇ ਦੀ 10 ਤਰੀਕ ਨੂੰ ਜੋ ਹੜ੍ਹ ਦੇ ਰੂਪ ਵਿੱਚ ਕੁਦਰਤੀ ਆਫ਼ਤ ਆਈ ਸੀ, ਉਸ ਨੇ ਸੂਬੇ ਦਾ ਕਰੀਬ 1400 ਕਰੋੜ ਰੁਪਏ ਦਾ ਨੁਕਸਾਨ ਕੀਤਾ ਹੈ ਪਰ ਪੰਜਾਬੀਆਂ ਨੇ ਇਸ ਔਖੀ ਘੜੀ ਵਿੱਚ ਵੀ ਇੱਕਜੁੱਟ ਹੋ ਕੇ ਇਕ-ਦੂਸਰੇ ਦੀ ਮਦਦ ਕਰਕੇ ਮਿਸਾਲ ਪੈਦਾ ਕੀਤੀ ਹੈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਹੜ੍ਹਾਂ ਵਿੱਚ ਫ਼ਸਲਾਂ ਦੇ ਹੋਏ ਵੱਡੇ ਨੁਕਸਾਨ ਨੇ ਕਿਸਾਨ ਨੂੰ ਚਿੰਤਤ ਤਾਂ ਜ਼ਰੂਰ ਕੀਤਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੁਰੰਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਹੱਲ ਕੱਢਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੀ.ਏ.ਯੂ ਵੱਲੋਂ ਕਰੀਬ ਦੋ ਲੱਖ ਏਕੜ ਲਈ ਪਨੀਰੀ ਤਿਆਰ ਕਰਨ ਲਈ ਕਾਰਵਾਈ ਆਰੰਭੀ ਗਈ ਤੇ ਹੁਣ ਪਨੀਰੀ ਪੂਰੀ ਤਰ੍ਹਾਂ ਤਿਆਰ ਹੈ ਜੋ ਕਿਸਾਨ ਆਪਣੇ ਨੇੜੇ ਦੇ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਮੁਫ਼ਤ ਵਿੱਚ ਪ੍ਰਾਪਤ ਕਰ ਸਕਦੇ ਹਨ।

ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਕੋਲ ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਵੀ ਹਨ, ਨੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਸਹਾਇਕ ਕਿੱਤੇ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਰਵਾਇਤੀ ਫ਼ਸਲਾਂ ਦੇ ਨਾਲ-ਨਾਲ ਫਲਾਂ, ਸਬਜ਼ੀਆਂ ਸਮੇਤ ਪਸ਼ੂ ਪਾਲਣ, ਮੱਛੀ ਪਾਲਣ, ਬੱਕਰੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਹੋ ਸਕੇ।

ਉਨ੍ਹਾਂ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਔਰਤਾਂ ਵੱਲੋਂ ਆਮਦਨ ਨੂੰ ਵਧਾਉਣ ਲਈ ਸ਼ੁਰੂ ਕੀਤੇ ਗਏ ਕੰਮ ਸ਼ਲਾਘਾਯੋਗ ਹਨ ਤੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਹੋਰ ਕੰਮ ਕੀਤਾ ਜਾਵੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕਿਸਾਨਾਂ ਨੂੰ ਸਰਫੇਜ਼ ਸੀਡ ਆਫ਼ ਵੀਟ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਪੀ.ਏ.ਯੂ ਦੇ ਖੇਤੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।



News Source link

- Advertisement -

More articles

- Advertisement -

Latest article