38 C
Patiāla
Friday, May 3, 2024

ਪੈਟਰੋਲ ਲੈ ਕੇ ਟੈਂਕੀ ’ਤੇ ਚੜ੍ਹੇ ਅਪੰਗ ਸੁਅੰਗ ਲੋਕ ਮੰਚ ਦੇ ਆਗੂ

Must read


ਦਰਸ਼ਨ ਸਿੰਘ ਮਿੱਠਾ

ਰਾਜਪੁਰਾ, 12 ਅਗਸਤ

ਆਪਣੀਆਂ ਮੰਗਾ ਸਬੰਧੀ ਉਲੀਕੇ ਸੰਘਰਸ਼ ਦੌਰਾਨ ਅੱਜ ਅੰਗਹੀਣ ਵਿਅਕਤੀਆਂ ਦੀ ਸੰਸਥਾ ਅਪੰਗ ਸੁਅੰਗ ਲੋਕ ਮੰਚ (ਅਸੂਲ) ਦੇ ਦਰਜਨ ਦੇ ਕਰੀਬ ਅਹੁਦੇਦਾਰ ਪੈਟਰੋਲ ਦੀਆਂ ਬੋਤਲਾਂ ਹੱਥ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਸਥਿਤ ਪਾਣੀ ਦੀ ਟੈਂਕੀ ਉੱਪਰ ਚੜ੍ਹ ਗਏ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਨਾਇਬ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਅਤੇ ਹੋਰ ਰਾਜਸੀ ਆਗੂਆਂ ਨੇ ਮੌਕੇ ’ਤੇ ਪਹੁੰਚ ਕੇ ਅੰਦੋਲਨਕਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਅਤੇ ਟੈਂਕੀ ਤੋਂ ਹੇਠਾਂ ਉਤਾਰਿਆ। ਇਸ ਮੌਕੇ ਮੰਚ ਦੇ ਆਗੂ ਉਮਕਾਰ ਸ਼ਰਮਾ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਆਪਣੀਆਂ ਮੰਗਾਂ ਪ੍ਰਤੀ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲ਼ਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਸਾਥੀ ਅਧਰੰਗ ਦਾ ਸ਼ਿਕਾਰ ਹਨ, ਉਨ੍ਹਾਂ ਨੂੰ ਅਪੰਗਤਾ ਦੇ ਸਰਟੀਫਿਕੇਟ ਜਾਰੀ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨਾਲ ਪ੍ਰਸ਼ਾਸਨ ਨੇ ਵਾਅਦਾ ਖ਼ਿਲਾਫ਼ੀ ਕੀਤੀ ਤਾਂ ਉਹ ਮੁੜ ਸੰਘਰਸ਼ ਵਿੱਢਣਗੇ।



News Source link

- Advertisement -

More articles

- Advertisement -

Latest article