24.2 C
Patiāla
Monday, April 29, 2024

ਵਿਧਾਇਕਾਂ ਵੱਲੋਂ ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਉਦਘਾਟਨ – punjabitribuneonline.com

Must read


ਬਲਜੀਤ ਸਿੰਘ

ਸਰਦੂਲਗੜ੍ਹ, 14 ਅਗਸਤ

ਸੂਬਾ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਲੜੀ ਤਹਿਤ ਅੱਜ ਪਿੰਡ ਆਹਲੂਪੁਰ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਂਲੀ ਵੱਲੋਂ ਰਬਿਨ ਕੱਟ ਕੇ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਬਣਾਵਾਂਲੀ ਨੇ ਕਿਹਾ ਕਿ ਬਲਾਕ ਸਰਦੂਲਗੜ੍ਹ ਵਿੱਚ ਅੱਜ ਚੌਥਾ ਆਮ ਆਦਮੀ ਕਲੀਨਿਕ ਖੋਲ੍ਹਿਆ ਗਿਆ ਹੈl ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਅਮਰਿੰਦਰ ਸਿੰਘ ਮਲ੍ਹੀ ਨੇ ਕਿਹਾ ਕਿ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਸਹਾਇਤਾ ਦੇ ਨਾਲ ਨਾਲ ਮੁਫ਼ਤ ਦਵਾਈਆਂ ਅਤੇ ਲੈਬ ਟੈਸਟ ਦੀ ਸੁਵਿਧਾ ਉਪਲੱਬਧ ਹੋਵੇਗੀ। ਸਹਾਇਕ ਸਿਵਲ ਸਰਜਨ ਮਾਨਸਾ ਡਾਕਟਰ ਜਸਕੰਵਲ ਕੌਰ ਵੱਲੋਂ ਦੱਸਿਆ ਗਿਆ ਕਿ ਲੋੜੀਂਦੀਆਂ ਦਵਾਈਆਂ, ਡਾਕਟਰਾਂ ਅਤੇ ਸਟਾਫ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ। ਇਸ ਮੌਕੇ ਬਲਾਕ ਸਿਹਤ ਨੋਡਲ ਅਫ਼ਸਰ ਡਾਕਟਰ ਵੇਦਪ੍ਰਕਾਸ਼ ਸੰਧੂ, ਜ਼ਿਲ੍ਹਾ ਡਿਪਟੀ ਮਾਸ ਮੀਡੀਆ ਅਫ਼ਸਰ ਦਰਸ਼ਨ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਨੀਤ ਕੌਰ, ਮੈਡੀਕਲ ਅਫ਼ਸਰ ਡਾਕਟਰ ਨੀਰੂ ਗੋਇਲ ਹਾਜ਼ਰ ਸਨ।

ਰੱਲਾ ਵਿੱਚ ਵਿਧਾਇਕ ਡਾ. ਵਿਜੈ ਸਿੰਗਲਾ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਦੇ ਹੋਏ ।

ਮਾਨਸਾ (ਪੱਤਰ ਪ੍ਰੇਰਕ): ਇੱਥੋਂ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਜ਼ਿਲ੍ਹੇ ਦੇ ਪਿੰਡ ਰੱਲਾ ਵਿੱਚ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ ਵੀ ਮੌਜੂਦ ਸਨ। ਵਿਧਾਇਕ ਡਾ.ਸਿੰਗਲਾ ਨੇ ਕਿਹਾ ਕਿ 76ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ 76 ਨਵੇਂ ‘ਆਮ ਆਦਮੀ ਮੁਹੱਲਾ ਕਲੀਨਿਕ’ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਵਿੱਚ ਇੱਕ ਐੱਮਬੀਬੀਐੱਸ. ਡਾਕਟਰ, ਇੱਕ ਕਲੀਨੀਕਲ ਸਹਾਇਕ, ਫਾਰਮੇਸੀ ਅਫ਼ਸਰ ਅਤੇ ਲੈਬਾਰਟਰੀ ਸਟਾਫ ਲੋਕਾਂ ਦੀ ਸਹੂਲਤ ਲਈ ਹਾਜ਼ਰ ਰਹੇਗਾ। ਵਿਧਾਇਕ ਨੇ ਦੱਸਿਆ ਕਿਕਲੀਨਿਕ ਵਿੱਚ 100 ਤੋਂ ਵੱਧ ਮੁਫ਼ਤ ਟੈਸਟ, ਦਵਾਈਆਂ, ਅਤਿ-ਅਧੁਨਿਕ ਢੰਗ ਨਾਲ ਮੁੱਢਲਾ ਇਲਾਜ ਹੋਵੇਗਾ।

ਕੁਲਰੀਆਂ ਵਿੱਚ ਵਿਧਾਇਕ ਪ੍ਰਿ. ਬੁੱਧਰਾਮ ਮੁਹੱਲਾ ਕਲੀਨਿਕਾ ਦਾ ਉਦਘਾਟਨ ਕਰਦੇ ਹੋਏ ।

ਬਰੇਟਾ (ਸੱਤ ਪ੍ਰਕਾਸ਼ ਸਿੰਗਲਾ): ਇੱਥੇ ਪਿੰਡ ਕੁਲਰੀਆਂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧਰਾਮ ਨੇ ਕੀਤਾ। ਇਸ ਕਲੀਨਿਕ ਵਿਚ ਲੋਕਾਂ ਨੂੰ 80 ਕਿਸਮ ਦੀਆਂ ਦਵਾਈਆਂ ਮੁਫਤ ਮਿਲਣਗੀਆਂ ਅਤੇ ਕਈ ਪ੍ਰਕਾਰ ਦੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਵਿਧਾਇਕ ਬੁੱਧਰਾਮ ਨੇ ਕਿਹਾ ਕਿ ਦਫਤਰਾਂ ਵਿਚ ਆਮ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਹੋ ਰਹੇ ਹਨ ਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਸਟਾਫ ਵੱਲੋਂ ਇਸ ਲਈ ਉਚੇਚੇ ਪ੍ਰਬੰਧ ਕੀਤੇ ਗਏ। ਇਸ ਮੌਕੇ ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ, ਸੋਹਣਾ ਸਿੰਘ ਕਲੀਪੁਰ ਚੇਅਰਮੈਨ, ਸਰਪੰਚ ਰਾਜਵੀਰ ਸਿੰਘ ਹਾਜ਼ਰ ਸਨ।



News Source link

- Advertisement -

More articles

- Advertisement -

Latest article