33.5 C
Patiāla
Friday, May 3, 2024

ਦਿੱਲੀ ਦੀ ਅਦਾਲਤ ਨੇ ਜੈਕੁਲਿਨ ਫਰਨਾਂਡੇਜ਼ ਨੂੰ ਬਿਨਾਂ ਇਜਾਜ਼ਤ ਦੇਸ਼ ਛੱਡਣ ਦੀ ਇਜਾਜ਼ਤ ਦਿੱਤੀ

Must read


ਨਵੀਂ ਦਿੱਲੀ, 16 ਅਗਸਤ

ਦਿੱਲੀ ਦੀ ਇਕ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਨੂੰ ਬਿਨਾਂ ਮਨਜ਼ੂਰੀ ਤੋਂ ਦੇਸ਼ ਤੋਂ ਬਾਹਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਦਾਕਾਰਾ ਅਤੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ 200 ਕਰੋੜ ਰੁਪਏ ਦੇ ਕਾਲੇ ਧਨ ਨੂੰ ਸਫੈਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਕੇਸ ਦੇ ਸਬੰਧ ਵਿੱਚ ਅਦਾਕਾਰਾ ਨੂੰ ਦਿੱਤੀ ਹੋਈ ਜ਼ਮਾਨਤ ਦੀਆਂ ਸ਼ਰਤਾਂ ’ਚ ਕੁਝ ਬਦਲਾਅ ਕਰਦਿਆਂ ਇਹ ਮਨਜ਼ੂਰੀ ਦਿੱਤੀ ਹੈ। ਅਦਾਲਤ ਨੇ ਜੈਕੁਲਿਨ ਫਰਨਾਂਡੇਜ਼ ਨੂੰ ਹਦਾਇਤ ਕੀਤੀ ਹੈ ਕਿ ਪਹਿਲਾਂ ਮਨਜ਼ੂਰੀ ਲੈਣ ਦੀ ਥਾਂ ਉਹ ਦੇਸ਼ ਤੋਂ ਬਾਹਰ ਜਾਣ ਤੋਂ ਘੱਟੋ-ਘੱਟ ਤਿੰਨ ਦਿਨ ਪਹਿਲਾਂ ਅਦਾਲਤ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਇਸ ਬਾਰੇ ਸੂਚਿਤ ਕਰੇਗੀ।

ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਜਿਨ੍ਹਾਂ ਨੇ ਪਿਛਲੇ ਸਾਲ 15 ਨਵੰਬਰ ਨੂੰ ਫਰਨਾਂਡੇਜ਼ ਨੂੰ ਜ਼ਮਾਨਤ ਦਿੱਤੀ ਸੀ, ਨੇ ਦੇਖਿਆ ਕਿ ਆਪਣੇ ਪੇਸ਼ੇ ਮੁਤਾਬਕ ਕੰਮ ਲਈ ਅਦਾਕਾਰਾ ਨੂੰ ਕਾਫੀ ਘੱਟ ਸਮੇਂ ਦੇ ਨੋਟਿਸ ’ਤੇ ਵਿਦੇਸ਼ ਜਾਣਾ ਪੈਂਦਾ ਹੈ ਅਤੇ ਉਸ ਨੇ ਜ਼ਮਾਨਤ ਦੀਆਂ ਸ਼ਰਤਾਂ ਦਾ ਕਦੇ ਵੀ, ਕਿਸੇ ਵੀ ਸਮੇਂ ਗਲਤ ਇਸਤੇਮਾਲ ਨਹੀਂ ਕੀਤਾ ਹੈ। -ਪੀਟੀਆਈ



News Source link

- Advertisement -

More articles

- Advertisement -

Latest article