34.2 C
Patiāla
Friday, May 17, 2024

ਬਰਨਾਲਾ: ਬੀਕੇਯੂ ਡਕੌਂਦਾ (ਧਨੇਰ) ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

Must read


ਪਰਸ਼ੋਤਮ ਬੱਲੀ

ਬਰਨਾਲਾ, 17 ਅਗਸਤ

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇਥੇ ਤਰਕਸ਼ੀਲ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਧਨੇਰ ਨੇ ਵਿਸ਼ੇਸ਼ ਤੌਰ’ਤੇ ਸ਼ਿਰਕਤ ਕੀਤੀ। ਸੂਬਾ ਪਧਾਨ ਧਨੇਰ ਨੇ ਦੱਸਿਆ ਕਿ ਜਿੱਥੇ ਐੱਸਕੇਐੱਮ ਵੱਲੋਂ ਹੜ੍ਹਾਂ ਕਾਰਨ ਹੋਏ ਫਸਲੀ ਨੁਕਸਾਨ ਦਾ ਮੁਆਵਜ਼ਾ ਪ੍ਰਾਪਤੀ ਲਈ 19 ਅਗਸਤ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਮੈਂਬਰ ਪਾਰਲੀਮੈਂਟ, ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਵੱਲ ਮਾਰਚ ਕਰਕੇ ਚਿਤਾਵਨੀ ਪੱਤਰ ਦਿੱਤੇ ਜਾਣੇ ਹਨ, ਉੱਥੇ ਬਰਨਾਲਾ ਜ਼ਿਲ੍ਹੇ ਦੇ ਮਹਿਲਕਲਾਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਵੱਲ ਮਾਰਚ 19 ਅਗਸਤ ਨੂੰ ਸਵੇਰੇ 10 ਵਜੇ ਦਾਣਾ ਮੰਡੀ ਮਹਿਲਕਲਾਂ ਤੋਂ ਸ਼ੁਰੂ ਹੋਵੇਗਾ।

ਇਸ ਤੋਂ ਇਲਾਵਾ ਜ਼ਿਲ੍ਹਾ ਮਾਨਸਾ ਦੇ ਪਿੰਡ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦਾ ਮਸਲਾ ਵਿਚਾਰਿਆ ਗਿਆ, ਜਿਸ ਬਾਰੇ ਸੂਬਾ ਪ੍ਰਧਾਨ ਨੇ ਕਿਹਾ ਕਿ 60-65 ਸਾਲ ਤੋਂ ਪਿੰਡ ਦੀ 70 ਏਕੜ ਜ਼ਮੀਨ ਉੱਪਰ 40 ਤੋਂ ਵਧੇਰੇ ਅਬਾਦਕਾਰ ਕਾਬਜ਼ ਹਨ। ਗਿਰਦਾਵਰੀਆਂ ਤੇ ਮੋਟਰਾਂ ਦੇ ਕੁਨੈਕਸ਼ਨ ਇਨ੍ਹਾਂ ਕਿਸਾਨਾਂ ਦੇ ਨਾਂ ‘ਤੇ ਹੋਣ ਦੇ ਬਾਵਜੂਦ ਅਬਾਦਕਾਰਾਂ ਨੂੰ ਉਜਾੜਾ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਜਥੇਬੰਦੀ ਵੱਲੋਂ ਆਬਾਦਕਾਰਾਂ ਦੇ ਸੰਘਰਸ਼ ‘ਚ ਸਮਰਥਨ ਦਾ ਐਲਾਨ ਕਰਦਿਆਂ ਹਰ ਕੁਰਬਾਨੀ ਦਾ ਅਹਿਦ ਕੀਤਾ। ਸੂਬਾ ਖਜ਼ਾਨਚੀ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ 28 ਅਗਸਤ ਨੂੰ ਐੱਸਐੱਸਪੀ ਮਾਨਸਾ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ ਦੇਣ ਉੱਪਰੰਤ ਅਗਲੇ ਤਿੱਖੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਸੂਬਾ ਕਮੇਟੀ ਮੈਂਬਰ ਸਾਹਿਬ ਸਿੰਘ ਬਡਬਰ, ਕੁਲਵੰਤ ਸਿੰਘ ਭਦੌੜ, ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਕੁੱਲਰੀਆਂ ਜ਼ਮੀਨੀ ਮਸਲੇ ਸਬੰਧੀ 21 ਤੋਂ 25 ਅਗਸਤ ਤੱਕ ਪਿੰਡ-ਪਿੰਡ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕ ਮੁਜ਼ਾਹਰੇ ਕੀਤੇ ਜਾਣਗੇ। ਆਗੂਆਂ ਨੇ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜ ਮਸਤੂਆਣਾ ਦੀ ਉਸਾਰੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਥਿਤ ਅੜਿੱਕੇ ਡਾਹੁਣ ਖਿਲਾਫ਼ ਚੱਲ ਰਹੇ ਸੰਘਰਸ਼ ਦੀ ਅਗਲੀ ਕੜੀ ਵਜੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਵਾਲੇ ਦਿਨ 20 ਅਗਸਤ ਨੂੰ ਲੌਂਗੋਵਾਲ ਵਿਖੇ ਕੀਤੇ ਜਾਣ ਵਾਲੇ ਧਰਨੇ/ਮੁਜ਼ਾਹਰੇ ਵਿੱਚ ਵੀ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਬਾਬੂ ਸਿੰਘ ਖੁੱਡੀਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਕਾਲਾ ਜੈਦ, ਅਮਨਦੀਪ ਸਿੰਘ ਰਾਏਸਰ, ਕੁਲਵਿੰਦਰ ਸਿੰਘ ਉੱਪਲੀ, ਰਾਮ ਸਿੰਘ ਸ਼ਹਿਣਾ, ਅਮਰਜੀਤ ਸਿੰਘ ਠੁੱਲੀਵਾਲ ਅਤੇ ਸੁਖਵਿੰਦਰ ਸਿੰਘ ਉੱਪਲੀ, ਅਮਨਦੀਪ ਸਿੰਘ ਟਿੰਕੂ, ਗੋਪਾਲ ਕ੍ਰਿਸ਼ਨ ਹਮੀਦੀ, ਸੁਖਦੇਵ ਸਿੰਘ ਕੁਰੜ, ਭਾਗ ਸਿੰਘ ਕੁਰੜ, ਜਗਰੂਪ ਸਿੰਘ ਗਹਿਲ, ਰਾਣਾ ਸਿੰਘ ਉੱਪਲੀ, ਰਾਜ ਸਿੰਘ ਹਮੀਦੀ, ਸਤਨਾਮ ਸਿੰਘ ਮੂੰਮ, ਗੋਰਾ, ਜੱਗੀ, ਕਾਲਾ ਰਾਏਸਰ ਸਮੇਤ 40 ਇਕਾਈਆਂ ਦੇ ਪ੍ਰਧਾਨ ਤੇ ਸਕੱਤਰ ਸ਼ਾਮਲ ਸਨ।



News Source link

- Advertisement -

More articles

- Advertisement -

Latest article