27.8 C
Patiāla
Friday, May 3, 2024

ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਵਿੱਚ ਪਾਣੀ ਦਾ ਪੱਧਰ ਵਧਿਆ

Must read


ਬੇਅੰਤ ਸਿੰਘ ਸੰਧੂ

ਪੱਟੀ, 17 ਅਗਸਤ

ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਲਈ 2 ਲੱਖ 20 ਹਜ਼ਾਰ ਦੇ ਕਰੀਬ ਕਿਊਕਸ ਪਾਣੀ ਛੱਡਣ ਨਾਲ ਹਰੀਕੇ ਪੱਤਣ ਦੇ ਨਜ਼ਦੀਕ ਪਿੰਡ ਵਸਤੀ ਲਾਲ ਸਿੰਘ ਤੇ ਘੜੁੰਮ ਨਾਲ ਲੱਗਦੇ ਧੁੱਸੀ ਬੰਨ੍ਹ ਲਈ ਖਤਰਾ ਪੈਦਾ ਹੋ ਗਿਆ ਹੈ। ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਸਥਾਨਕ ਲੋਕਾਂ ਵੱਲੋਂ ਆਪਣੇ ਪੱਧਰ ’ਤੇ ਕੋਸ਼ਿਸ਼ਾਂ ਜਾਰੀ ਹਨ। ਜਾਣਕਾਰੀ ਮੁਤਾਬਕ ਹਰੀਕੇ ਹੈੱਡ ਵਰਕਸ ਤੇ ਸ਼ਾਮ ਤੱਕ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਐੱਸਡੀਐੱਮ ਪੱਟੀ ਵਿਪਨ ਭੰਡਾਰੀ ਨੇ ਪਾਣੀ ਦਾ ਪੱਧਰ ਲਗਾਤਾਰ ਵਧਣ ਕਰਕੇ ਧੁੱਸੀ ਬੰਨ੍ਹ ਦੇ ਨਜ਼ਦੀਕ ਵਸਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਆਖਿਆ ਹੈ। ਅੱਜ ਤੜਕਸਾਰ ਤੋਂ ਪੱਟੀ ਤੋਂ ਕੋਟਬੁੱਢਾ ਫਿਰੋਜ਼ਪੁਰ ਰੋਡ ਨੂੰ ਪਾਣੀ ਦੇ ਤੇਜ਼ ਵਹਾਅ ਕਰਕੇ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਸੀਜ਼ਨ ਤੋਂ ਪਹਿਲਾਂ ਸੰਭਾਵੀ ਖਤਰੇ ਵਾਲੀਆਂ ਥਾਵਾਂ ਤੇ ਬਚਾਅ ਕਦਮ ਨਹੀਂ ਚੁੱਕੇ ਅਤੇ ਹੁਣ ਸਰਕਾਰ ਦੇ ਮੰਤਰੀਆਂ ਵੱਲੋਂ ਲੋਕਾਂ ਦੀ ਸਹੁੂਲਤ ਦੇਣ ਲਈ ਫਜ਼ੂਲ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਘੜੁੰਮ ਤੇ ਸਭਰਾ ਦੇ ਘੁਲੇਵਾਲਾ ਨਜ਼ਦੀਕ ਬਣੇ ਧੁੱਸੀ ਬੰਨ੍ਹ ਦੇ ਨਾਲ ਲੱਗਦੀ ਜ਼ਮੀਨ ਨੂੰ ਪਿਛਲੇ ਕਈ ਦਿਨਾਂ ਤੋਂ ਖੋਰਾ ਲੱਗ ਰਿਹਾ ਸੀ ਜਿਸ ਨੂੰ ਰੋਕਣ ਲਈ ਸਥਾਨਕ ਲੋਕਾਂ ਤੇ ਕਾਰਸੇਵਾ ਵਾਲੇ ਬਾਬਿਆਂ ਵੱਲੋਂ ਵੱਡੀ ਪੱਧਰ ਤੇ ਕੋਸ਼ਿਸਾਂ ਕੀਤੀਆਂ ਗਈਆਂ ਸਨ ਪਰ ਬੀਤੇ ਕੱਲ੍ਹ ਤੋਂ ਪਾਣੀ ਵਧਣ ਨਾਲ ਧੁੱਸੀ ਬੰਨ੍ਹ ਨੂੰ ਮੁੜ ਖਤਰਾ ਪੈਦਾ ਹੋ ਗਿਆ।



News Source link

- Advertisement -

More articles

- Advertisement -

Latest article