28 C
Patiāla
Saturday, May 4, 2024

ਜੰਡਿਆਲਾ ਗੁਰੂ: ਐੱਸਕੇਐੱਮ ਨੇ ਬਿਜਲੀ ਮੰਤਰੀ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰਕੇ ਚਿਤਾਵਨੀ ਪੱਤਰ ਸੌਂਪਿਆ

Must read


ਸਿਮਰਤ ਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 19 ਅਗਸਤ

ਸੰਯੁਕਤ ਕਿਸਾਨ ਮੋਰਚੇ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਲਈ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਚਿਤਾਵਨੀ ਪੱਤਰ ਦੇਣ ਲਈ ਅੱਜ ਸੈਂਕੜੇ ਕਿਸਾਨਾਂ ਮਜ਼ਦੂਰਾਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਜੰਡਿਆਲਾ ਗੁਰੂ ਸਥਿਤ ਦਫਤਰ ਸਾਹਮਣੇ ਪ੍ਰਦਰਸ਼ਨ ਕੀਤਾ। ਇਕੱਠ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਸਵਿੰਦਰ ਸਿੰਘ ਖਹਿਰਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਪਿਆਰਾ ਸਿੰਘ ਧਾਰੜ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਛੱਜਲਵੱਡੀ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਪ੍ਰਭਜੀਤ ਸਿੰਘ ਤਿੰਮੋਵਾਲ, ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਦੇ ਆਗੂ ਤਰਸੇਮ ਸਿੰਘ ਨੰਗਲ, ਇੰਡੀਅਨ ਫਾਰਮ ਐਸੋਸੀਏਸ਼ਨ (ਬਹਿਰੂ) ਦੇ ਆਗੂ ਅਮਰ ਸਿੰਘ ਜੰਡਿਆਲਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸੀਤਲ ਸਿੰਘ ਤਲਾਵਾਂ ਨੇ ਕੀਤੀ। ਇਕੱਠ ਨੂੰ ਬਲਦੇਵ ਸਿੰਘ ਸੈਦਪੁਰ, ਲਖਬੀਰ ਸਿੰਘ ਨਿਜਾਮਪੁਰਾ, ਯੁਧਵੀਰ ਸਿੰਘ ਸਰਜਾ ਨੇ ਵੀ ਸੰਬੋਧਨ ਕੀਤਾ। ਸੰਯੁਕਤ ਕਿਸਾਨ ਮੋਰਚੇ ਦਾ ਫੈਸਲਾ ਸੀ ਕਿ ਜੇ ਮੰਤਰੀ ਜਾਂ ਵਿਧਾਇਕ ਆਪ ਮੰਗ ਪੱਤਰ ਨਹੀਂ ਲੈਂਦੇ ਤਾਂ ਉਨ੍ਹਾਂ ਦੇ ਘਰਾਂ ਸਾਹਮਣੇ ਪੱਕਾ ਮੋਰਚਾ ਲਾਇਆ ਜਾਵੇਗਾ। ਇਸੇ ਤਹਿਤ ਹੀ ਅੱਜ ਜਦੋਂ ਹਰਭਜਨ ਸਿੰਘ ਈਟੀਓ ਚਿਤਾਵਨੀ ਪੱਤਰ ਪ੍ਰਾਪਤ ਕਰਨ ਨਾ ਪਹੁੰਚੇ ਤਾਂ ਆਗੂਆਂ ਨੇ ਮੰਤਰੀ ਦੀ ਜੰਡਿਆਲਾ ਗੁਰੂ ਸਥਿਤ ਰਿਹਾਇਸ਼ ਵੱਲ ਮਾਰਚ ਕਰਕੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਤਾਂ ਪੁਲੀਸ ਅਧਿਕਾਰੀਆਂ ਨੇ ਮੰਤਰੀ ਈਟੀਓ ਦੇ ਪਹੁੰਚਣ ਦਾ ਭਰੋਸਾ ਦਿਵਾਇਆ ਅਤੇ ਲਗਭਗ ਸ਼ਾਮ 4 ਵਜੇ ਮੰਤਰੀ ਵੱਲੋਂ ਮੰਗ ਪੱਤਰ ਲੈਣ ਉਪਰੰਤ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਕੁਲਵੰਤ ਸਿੰਘ ਛੱਜਲਵੱਡੀ, ਗੁਰਮੇਜ ਸਿੰਘ ਤਿੰਮੋਵਾਲ, ਹਰਪ੍ਰੀਤ ਸਿੰਘ ਬੁਟਾਰੀ, ਗੁਰਮੁਖ ਸਿੰਘ ਸ਼ੇਰਗਿੱਲ ਅਤੇ ਨਿਰਮਲ ਸਿੰਘ ਛੱਜਲਵੱਡੀ ਨੇ ਵੀ ਸੰਬੋਧਨ ਕੀਤਾ।



News Source link
#ਜਡਆਲ #ਗਰ #ਐਸਕਐਮ #ਨ #ਬਜਲ #ਮਤਰ #ਦ #ਦਫਤਰ #ਅਗ #ਪਰਦਰਸਨ #ਕਰਕ #ਚਤਵਨ #ਪਤਰ #ਸਪਆ

- Advertisement -

More articles

- Advertisement -

Latest article