27.4 C
Patiāla
Wednesday, May 1, 2024

ਸੰਗਰੂਰ: ਘੱਗਰ ’ਚ ਪਾਣੀ ਘਟਿਆ, ਪ੍ਰਸ਼ਾਸਨ ਤੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ

Must read


ਗੁਰਦੀਪ ਸਿੰਘ ਲਾਲੀ/ਕਰਮਵੀਰ ਸੈਣੀ

ਸੰਗਰੂਰ/ਮੂਨਕ, 18 ਅਗਸਤ

ਘੱਗਰ ਦਰਿਆ ’ਚ ਕੁੱਝ ਦਿਨਾਂ ਤੋਂ ਲਗਾਤਾਰ ਵੱਧ ਰਿਹਾ ਪਾਣੀ ਬੀਤੀ ਰਾਤ ਅਚਾਨਕ ਘਟਣਾ ਸ਼ੁਰੂ ਹੋ ਗਿਆ ਹੈ। ਕੱਲ੍ਹ ਸ਼ਾਮ 4 ਵਜੇ ਤੱਕ ਘੱਗਰ ’ਚ ਪਾਣੀ ਦਾ ਪੱਧਰ ਖਨੌਰੀ ਸਾਈਫ਼ਨ ’ਤੇ ਖ਼ਤਰੇ ਦੇ ਨਿਸ਼ਾਨ ਨੇੜੇ 746.1 ਫੁੱਟ ’ਤੇ ਪੁੱਜ ਗਿਆ ਸੀ ਪਰ ਅੱਜ ਸਵੇਰੇ 6 ਵਜੇ ਤੱਕ 745.4 ਫੁੱਟ ’ਤੇ ਪੁੱਜਦਿਆਂ ਕਰੀਬ ਇੱਕ ਫੁੱਟ ਪਾਣੀ ਘੱਟ ਗਿਆ ਹੈ, ਜੋ ਬਾਅਦ ਦੁਪਹਿਰ 2 ਵਜੇ ਤੱਕ 744.3 ਫੁੱਟ ’ਤੇ ਪੁੱਜ ਕੇ ਲਗਭਗ ਇੱਕ ਫੁੱਟ ਹੋਰ ਘਟ ਗਿਆ ਹੈ। ਘੱਗਰ ਦਰਿਆ ’ਚ ਪਾਣੀ ਦਾ ਪੱਧਰ ਘਟਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਖਨੌਰੀ ਤੇ ਮੂਨਕ ਇਲਾਕੇ ਦੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਪਾਣੀ ਦਾ ਪੱਧਰ ਮੁੜ ਵਧਣ ਕਾਰਨ ਘੱਗਰ ਦਰਿਆ ’ਚ ਮੁੜ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਸੀ। ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਵਲੋਂ ਅੱਜ ਮਕੋਰੜ ਸਾਹਿਬ, ਘਮੂਰ ਘਾਟ ਸਮੇਤ ਹੋਰ ਥਾਵਾਂ ‘ਤੇ ਦੌਰਾ ਕਰਕੇ ਘੱਗਰ ਦਰਿਆ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਆਉਣ ਵਾਲੇ 48 ਤੋਂ 72 ਘੰਟਿਆਂ ਵਿੱਚ ਘੱਗਰ ਵਿੱਚ ਪਾਣੀ ਦਾ ਪੱਧਰ ਹੋਰ ਘਟਣ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪਹਾੜੀ ਸੂਬਿਆਂ ਵਿਚ ਭਾਰੀ ਬਾਰਸ਼ ਹੋਣ ਕਾਰਨ ਦੋ ਤਿੰਨ ਦਿਨ ਤੋਂ ਘੱਗਰ ਵਿੱਚ ਪਾਣੀ ਦਾ ਪੱਧਰ ਵਧਣ ਲੱਗ ਪਿਆ ਸੀ ਪਰ ਹੁਣ ਘੱਗਰ ਦਾ ਪੱਧਰ ਨੀਵਾਂ ਜਾਣਾ ਸ਼ੁਰੂ ਹੋ ਗਿਆ ਹੈ ਪਰ ਫਿਰ ਵੀ ਅਹਿਤਿਆਤ ਵਜੋਂ ਘੱਗਰ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ’ਤੇ ਨਜ਼ਰ ਰੱਖਣ ਲਈ ਠੀਕਰੀ ਪਹਿਰੇ ਜਾਰੀ ਹਨ ਅਤੇ ਅਧਿਕਾਰੀਆਂ ਨੂੰ ਵੀ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੀ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਘਮੂਰ ਘਾਟ ਨਜ਼ਦੀਕ ਮਗਨਰੇਗਾ ਮਜ਼ਦੂਰਾਂ ਵੱਲੋਂ ਮਿੱਟੀ ਦੇ ਥੈਲੇ ਭਰਨ ਦੀ ਚੱਲ ਰਹੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਘੱਗਰ ਦੇ ਕਮਜ਼ੋਰ ਬੰਨ੍ਹਾਂ ਨੂੰ ਵਧੇਰੇ ਮਜ਼ਬੂਤੀ ਦੇਣ ਲਈ ਕਾਰਜ ਜਾਰੀ ਰੱਖੇ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਪਾੜਾਂ ਨੂੰ ਪੂਰਿਆ ਜਾ ਚੁੱਕਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਪੱਖੋਂ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਮੌਕੇ ਆਗੂ ਗੌਰਵ ਗੋਇਲ, ਐਕਸੀਅਨ ਡਰੇਨੇਜ਼ ਗੁਰਸ਼ਰਨ ਸਿੰਘ ਵਿਰਕ ਮੌਜੂਦ ਸਨ।



News Source link

- Advertisement -

More articles

- Advertisement -

Latest article