24.2 C
Patiāla
Monday, April 29, 2024

ਅਰਵਿੰਦ ਕੇਜਰੀਵਾਲ ਵੱਲੋਂ ਪੰਜ ਮੁਹੱਲਾ ਕਲੀਨਿਕਾਂ ਦਾ ਉਦਘਾਟਨ

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 22 ਅਗਸਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਇਸ ਸਮੇਂ ਕੁੱਲ 533 ਆਮ ਆਦਮੀ ਮੁਹੱਲਾ ਕਲੀਨਿਕ ਬਿਹਤਰ ਢੰਗ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉੱਚ ਤਬਕੇ ਦੇ ਲੋਕ ਵੀ ਇਨ੍ਹਾਂ ਕਲੀਨਿਕਾਂ ’ਚ ਆਪਣਾ ਇਲਾਜ ਕਰਾਉਣ ਦੇ ਇਛੁੱਕ ਹਨ, ਕਿਉਂਕਿ ਇੱਥੇ ਡਾਕਟਰ ਅਤੇ ਸੇਵਾਵਾਂ ਚੰਗੀਆਂ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅਰਵਿੰਦ ਤਿਲਕ ਨਗਰ ਸਥਿਤ ਕੇਸ਼ੋਪੁਰ ਮੰਡੀ ਵਿੱਚ ਇੱਕ ਨਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਲ 2022-23 ਵਿੱਚ ਆਮ ਆਦਮੀ ਮੁਹੱਲਾ ਕਲੀਨਿਕਾਂ ਦੀਆਂ ਓਪੀਡੀ’ਜ਼ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਦੋ ਕਰੋੜ ਤੋਂ ਵੱਧ ਰਹੀ, ਜਦੋਂ ਕਿ ਇਸ ਸਮੇਂ ਦੌਰਾਨ 10 ਲੱਖ ਤੋਂ ਵੱਧ ਟੈਸਟ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਅੱਜ ਕੌਮੀ ਰਾਜਧਾਨੀ ਦੇ ਵੱਖ-ਵੱਖ ਖੇਤਰਾਂ ਵਿੱਚ ਕੇਸ਼ੋਪੁਰ ਮੰਡੀ ਸਮੇਤ ਪੰਜ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਬਾਕੀ ਚਾਰ ਆਮ ਆਦਮੀ ਮੁਹੱਲਾ ਕਲੀਨਿਕ ਬਲਾਕ ਐਲ, ਕਾਲਕਾਜੀ ਮਾਰਕੀਟ, ਗੁਰੂ ਰਵਿਦਾਸ ਮਾਰਗ, ਗੋਵਿੰਦਪੁਰੀ ਤੇ ਬਲਾਕ-ਡੀ, ਸ਼ਾਹਬਾਦ ਡੇਅਰੀ ਬਲਾਕ-ਸੀ ਵਿੱਚ ਖੋਲ੍ਹੇ ਗਏ ਹਨ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਸਿਹਤ ਸੇਵਾਵਾਂ ਨੂੰ ਹੁਲਾਰਾ ਦੇਣ ਲਈ ਮੁਹੱਲਾ ਕਲੀਨਿਕ ਦਿੱਲੀ ਸਰਕਾਰ ਦੇ ਮੁੱਖ ਕੰਮਾਂ ’ਚੋਂ ਇਕ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦਿੱਲੀ ਵਿੱਚ ਕੁੱਲ 533 ਮੁਹੱਲਾ ਕਲੀਨਿਕ ਕੰਮ ਕਰ ਰਹੇ ਹਨ, ਇਨ੍ਹਾਂ ਵਿੱਚੋਂ 512 ਸਵੇਰ ਦੀ ਸ਼ਿਫਟ ਵਿੱਚ ਕੰਮ ਕਰਦੇ ਹਨ ਜਦੋਂ ਕਿ 21 ਸ਼ਾਮ ਦੀ ਸ਼ਿਫਟ ਵਿੱਚ ਕੰਮ ਕਰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ’ਚ ਮਹਿਲਾ ਮੁਹੱਲਾ ਕਲੀਨਿਕਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ, ਜੋ ਪੂਰੀ ਤਰ੍ਹਾਂ ਗਈ ਔਰਤਾਂ ਲਈ ਔਰਤਾਂ ਵੱਲੋਂ ਚਲਾਏ ਜਾਂਦੇ ਹਨ। ਜ਼ਿਕਰਯੋਗ ਹੈ ਕਿ ‘ਆਪ’ ਸਰਕਾਰ ਦੀ ਮੁਹੱਲਾ ਕਲੀਨਿਕ ਯੋਜਨਾ ਬਹੁਤ ਪ੍ਰਚਾਰੀ ਹੋਈ ਯੋਜਨਾ ਹੈ ਜਿਸ ਨੂੰ ‘ਆਪ’ ਦੀ ਦੂਜੇ ਰਾਜ ਪੰਜਾਬ ਦੀ ਸਰਕਾਰ ਨੇ ਵੀ ਲਾਗੂ ਕੀਤਾ ਹੈ।



News Source link

- Advertisement -

More articles

- Advertisement -

Latest article