35.3 C
Patiāla
Thursday, May 2, 2024

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਰਾਸ਼ਟਰੀ ਬਾਲ ਪੁਰਸਕਾਰ ਲਈ ਨਾਂ ਮੰਗੇ

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 22 ਅਗਸਤ

ਕੇਂਦਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋ ਰਾਸ਼ਟਰੀ ਬਾਲ ਪੁਰਸਕਾਰ ਲਈ ਰਾਜਾਂ ਤੋਂ ਬੱਚਿਆਂ ਦੇ ਨਾਂ ਮੰਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਦਾ ਹੈ ਜਿਨਾਂ ਬੱਚਿਆਂ ਨੇ ਅਸਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਉਹ ਅਸਧਾਰਨ ਬੱਚੇ ਜਿਹਨਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਵਿਸ਼ੇਸ਼ ਕੰਮ ਕੀਤਾ ਹੋਵੇ, ਜੋ ਕਿ ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਇਹ ਬੱਚੇ ਭਾਰਤ ਦੇ ਨਾਗਰਿਕ ਹੋਣ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ ਉਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੋਵੇ। ਅਜਿਹੀ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ ’ਤੇ ਆਪਣੀ ਰਜਿਸਟਰੇਸ਼ਨ 31 ਅਗਸਤ ਤੱਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਅਵਾਰਡ ਇੱਕ ਮੈਡਲ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵੱਲੋ ਦਿੱਤਾ ਜਾਂਦਾ ਹੈ।



News Source link

- Advertisement -

More articles

- Advertisement -

Latest article