32 C
Patiāla
Tuesday, May 21, 2024

ਬਰਨਾਲਾ: ਤਰਕਸ਼ੀਲ ਸੁਸਾਇਟੀ ਨੇ 26 ਅਤੇ 27 ਨੂੰ ਹੋਣ ਵਾਲੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਰੱਦ ਕੀਤੀ

Must read


ਪਰਸ਼ੋਤਮ ਬੱਲੀ

ਬਰਨਾਲਾ, 23 ਅਗਸਤ

ਪੰਜਾਬ ਸਰਕਾਰ ਵੱਲੋਂ ਭਾਰੀ ਬਾਰਸ਼ਾਂ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 26 ਅਗਸਤ ਤੱਕ ਛੁੱਟੀਆਂ ਕਰਨ ਦੇ ਐਲਾਨ ਬਾਅਦ ਤਰਕਸ਼ੀਲ ਸੁਸਾਇਟੀ ਪੰਜਾਬ ਨੇ 26 ਤੇ 27 ਅਗਸਤ ਨੂੰ ਹੋਣ ਵਾਲੀ ‘ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ’ ਰੱਦ ਕਰਨ ਦਾ ਫੈਸਲਾ ਕੀਤਾ ਹੈ। ਤਰਕਸ਼ੀਲ਼ ਸੁਸਾਇਟੀ ਦੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ,ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਭਾਗ ਦੇ ਮੁਖੀ ਰਾਮ ਸਵਰਨ ਲੱਖੇਵਾਲੀ ਅਤੇ ਮੀਡੀਆ ਵਿਭਾਗ ਦੇ ਮੁਖੀ ਸੁਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਚਾਨਕ ਲਏ ਫੈਸਲੇ ਕਾਰਨ 26 ਅਤੇ 27 ਅਗਸਤ ਨੂੰ ਹੋਣ ਵਾਲੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਪ੍ਰੀਖਿਆ ਦੀਆਂ ਅਗਲੀਆਂ ਤਰੀਕਾਂ ਦਾ ਫੈਸਲਾ ਸਾਰੇ ਸਕੂਲਾਂ ਦੇ ਪੂਰੀ ਤਰਾਂ ਖੁੱਲ੍ਹਣ ਤੋਂ ਬਾਅਦ ਅਤੇ ਸਕੂਲ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਇਸ ਸਬੰਧੀ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਸੂਚਿਤ ਕਰ ਦਿੱਤਾ ਜਾਵੇਗਾ।



News Source link
#ਬਰਨਲ #ਤਰਕਸ਼ਲ #ਸਸਇਟ #ਨ #ਅਤ #ਨ #ਹਣ #ਵਲ #ਵਦਆਰਥ #ਚਤਨ #ਪਰਖ #ਪਰਖਆ #ਰਦ #ਕਤ

- Advertisement -

More articles

- Advertisement -

Latest article