35.6 C
Patiāla
Monday, May 6, 2024

ਪੰਜਾਬ ਦੇ ਸਰਕਾਰੀ ਸਕੂਲਾਂ ਲਈ 16 ਹਜ਼ਾਰ ਅਧਿਆਪਕ ਭਰਤੀ ਕੀਤੇ: ਹਰਜੋਤ ਬੈਂਸ – punjabitribuneonline.com

Must read


ਜਗਮੋਹਨ ਸਿੰਘ

ਘਨੌਲੀ, 26 ਅਗਸਤ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਉਸ ਸਮੇਂ ਵਿਰਾਸਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ 30 ਫੀਸਦੀ ਆਸਾਮੀਆਂ ਖਾਲ੍ਹੀ ਸਨ ਤੇ ਹੁਣ ਸਰਕਾਰ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦੂਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅੱਜ ਪਿੰਡ ਗਰਦਲੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ  ਦੁਆਰਾ 16000 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਹੋਰ ਨਵੇਂ ਅਧਿਆਪਕ ਭਰਤੀ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲ੍ਹੀ ਆਸਾਮੀਆਂ 100 ਫੀਸਦੀ ਭਰੀਆਂ ਜਾਣਗੀਆਂ। ਇਸੇ ਦੌਰਾਨ ਉਨ੍ਹਾਂ ਰੂਪਨਗਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਘੱਟ ਮੁਆਵਜ਼ਾ ਮਿਲਣ ਬਾਰੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਅੰਦਰ ਹਾਲੇ ਗਿਰਦਾਵਰੀਆਂ ਜਾਰੀ ਹਨ, ਕਿਉਂਕਿ ਖੇਤਾਂ ਵਿੱਚ ਪਾਣੀ ਖੜ੍ਹਾ ਹੋਣ ਕਰਕੇ ਗਿਰਦਾਵਰੀ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਗਿਰਦਾਵਰੀਆਂ ਉਪਰੰਤ ਨੁਕਸਾਨੀ ਫਸਲ ਦਾ ਮੁਲਾਂਕਣ ਕਰਕੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਲਈ ਹੋਰ ਫੰਡ ਹਾਸਲ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਨਾਲ ਮਾਰਕੀਟ ਕਮੇਟੀ ਸ੍ਰੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਕਮਿੱਕਰ ਸਿੰਘ ਡਾਢੀ, ਕੇਸਰ ਸਿੰਘ ਸੰਧੂ ਬਲਾਕ ਪ੍ਰਧਾਨ ਸ੍ਰੀ ਕੀਰਤਪੁਰ ਸਾਹਿਬ, ਜੁਝਾਰ ਸਿੰਘ ਆਸਪੁਰ ਸਰਕਲ ਪ੍ਰਧਾਨ ਭਰਤਗੜ੍ਹ ਤੇ ਆਪ ਆਗੂ ਰਾਜਿੰਦਰ ਸਿੰਘ ਬੜਾ ਪਿੰਡ ਵੀ ਹਾਜ਼ਰ ਸਨ।



News Source link

- Advertisement -

More articles

- Advertisement -

Latest article