20.5 C
Patiāla
Thursday, May 2, 2024

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸਮਾਰੋਹ – punjabitribuneonline.com

Must read


ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 27 ਅਗਸਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੰਗਰੂਰ ਪੁੱਜੀ ਮਸ਼ਾਲ ਮਾਰਚ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ, ਸਿਆਸਤਦਾਨਾਂ ਤੇ ਖੇਡ ਪ੍ਰੇਮੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ,‘ਇਹ ਸੁਨਹਿਰੀ ਮੌਕਾ ਹੈ ਜਦੋਂ ਸਾਡੇ ਹੋਣਹਾਰ ਖਿਡਾਰੀ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰ ’ਤੇ ਹੋਣ ਵਾਲੇ ਵੱਖ ਵੱਖ ਖੇਡ ਮੁਕਾਬਲਿਆਂ ਲਈ ਆਪਣੀ ਰਜਿਸਟਰੇਸ਼ਨ ਕਰਵਾ ਕੇ ਆਪਣੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਗਟਾਵਾ ਕਰ ਸਕਦੇ ਹਨ।’ ਉਨ੍ਹਾਂ ਕਿਹਾ ਕਿ ਜਿੰਨੇ ਜੋਸ਼ ਤੇ ਉਤਸ਼ਾਹ ਨਾਲ ਸੰਗਰੂਰ ਜ਼ਿਲ੍ਹੇ ਦੇ ਖਿਡਾਰੀਆਂ ਨੇ ਪਿਛਲੇ ਸਾਲ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖੇਡ ਮੁਕਾਬਲਿਆ ਵਿੱਚ ਆਪਣੇ ਹੁਨਰ ਦਾ ਲੋਹਾ ਮਨਵਾਇਆ ਸੀ ਇਸ ਵਾਰ ਉਸ ਤੋਂ ਵੀ ਵੱਧ ਉਤਸ਼ਾਹ ਨਾਲ ਹਿੱਸਾ ਲੈਣ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ,‘ਸੰਗਰੂਰ ਦੇ ਖਿਡਾਰੀਆਂ ਦੀ ਹਿੰਮਤ ’ਤੇ ਸਾਨੂੰ ਸਾਰਿਆਂ ਨੂੰ ਮਾਣ ਹੈ ਅਤੇ ਸਾਡੇ ਅਨੁਭਵੀ ਖਿਡਾਰੀਆਂ ਤੋਂ ਇਹ ਉਮੀਦ ਹੈ ਕਿ ਉਹ ਆਪਣੇ ਅਭਿਆਸ ਤੇ ਖੇਡ ਪ੍ਰਤਿਭਾ ਨਾਲ ਇਨ੍ਹਾਂ ਖੇਡਾਂ ਵਿੱਚ ਵੀ ਮੋਹਰੀ ਸਥਾਨ ਹਾਸਲ ਕਰਨਗੇ।’ ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੌਮਾਂਤਰੀ ਪੱਧਰ ’ਤੇ ਖੇਡਾਂ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਅਰਜੁਨਾ ਐਵਾਰਡੀ ਪਦਮ ਸ਼੍ਰੀ ਸੁਨੀਤਾ ਰਾਣੀ (ਅਥਲੀਟ), ਲੋਂਗ ਜੰਪ ਦੇ ਕੌਮੀ ਚੈਂਪੀਅਨ ਨਵਰੀਤ ਸਿੰਘ ਵਿਰਕ ਅਤੇ ਏਸ਼ੀਅਨ ਖੇਡਾਂ ਵਿੱਚ ਕੁਸ਼ਤੀ ਵਿੱਚ ਮੱਲਾਂ ਮਾਰਨ ਵਾਲੇ ਪਲਵਿੰਦਰ ਸਿੰਘ ਚੀਮਾ ਨੂੰ ਮਸ਼ਾਲ ਸੌਂਪੀ ਗਈ ਜਿਨ੍ਹਾਂ ਦੀ ਅਗਵਾਈ ਹੇਠ ਖਿਡਾਰੀਆਂ ਦਾ ਵੱਡਾ ਕਾਫ਼ਲਾ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚੋਂ ਜਾਗਰੂਕਤਾ ਲਈ ਲੰਘਿਆ। ਮਸ਼ਾਲ ਮਾਰਚ ਦਾ ਸਵਾਗਤ ਕਰਨ ਵਾਲਿਆਂ ਵਿੱਚ ਐਸ ਐਸ ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ.ਡੀ.ਐਮ ਨਵਰੀਤ ਕੌਰ ਸੇਖੋਂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਮਨਦੀਪ ਸਿੰਘ ਲੱਖੇਵਾਲ, ਵਿੱਤ ਮੰਤਰੀ ਦੇ ਓ.ਐੱਸ.ਡੀ ਤਪਿੰਦਰ ਸਿੰਘ ਸੋਹੀ, ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਵੀ ਸ਼ਾਮਲ ਸਨ।



News Source link

- Advertisement -

More articles

- Advertisement -

Latest article