35.2 C
Patiāla
Sunday, May 12, 2024

ਪੁਲੀਸ ਮੁਕਾਬਲੇ ’ਚ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਜ਼ਖ਼ਮੀ – punjabitribuneonline.com

Must read


ਹਰਜੀਤ ਸਿੰਘ

ਜ਼ੀਰਕਪੁਰ, 29 ਅਗਸਤ

ਪਿੰਡ ਸ਼ਤਾਬਗੜ੍ਹ ਨੇੜੇ ਅੱਜ ਸ਼ਾਮ 4 ਵਜੇ ਸਥਾਨਕ ਸੀਆਈਏ ਸਟਾਫ਼ ਅਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗੇ ਵਿਚਕਾਰ ਮੁਕਾਬਲਾ ਹੋ ਗਿਆ, ਇਸ ਦੌਰਾਨ ਉਸ ਦੀ ਲੱਤ ’ਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫੇਜ਼ 6 ਮੁਹਾਲੀ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀ ਗੁਰਗੇ ਦੀ ਪਛਾਣ ਅਨਿਲ ਕੁਮਾਰ ਬਿਸ਼ਨੋਈ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ ਨੂੰ ਸੀਆਈਏ ਸਟਾਫ਼ ਦੀ ਟੀਮ ਅਨਿਲ ਬਿਸ਼ਨੋਈ ਦਾ ਪਿੱਛਾ ਕਰ ਰਹੀ ਸੀ, ਜੋ ਕਿ ਸ਼ਤਾਬਗੜ੍ਹ ਨੇੜੇ 200 ਫੁੱਟੀ ਏਅਰਪੋਰਟ ਰੋਡ ’ਤੇ ਕਿਸੇ ਵਿਅਕਤੀ ਦੀ ਰੇਕੀ ਕਰਨ ਲਈ ਆਇਆ ਸੀ। ਪੁਲੀਸ ਨੇ ਉਸ ਨੂੰ ਘੇਰ ਕੇ ਆਤਮ ਸਮਰਪਣ ਕਰਨ ਲਈ ਕਿਹਾ ਜਿਸ ’ਤੇ ਉਸ ਨੇ ਪੁਲੀਸ ’ਤੇ ਗੋਲੀ ਚਲਾ ਦਿੱਤੀ

ਪੁਲੀਸ ਵਲੋਂ ਕੀਤੀ ਗਈ ਫਾਇਰਿੰਗ ਦੌਰਾਨ ਇਕ ਗੋਲੀ ਉਸਦੀ ਲੱਤ ’ਚ ਲੱਗ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫੇਜ਼ 6 ਮੁਹਾਲੀ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਦੀ ਪੁਸ਼ਟੀ ਐੱਸਐੱਚਓ ਜ਼ੀਰਕਪੁਰ ਸਿਮਰਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਅਨਿਲ ਬਿਸ਼ਨੋਈ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਐੱਸਟੀਐੱਫ ਦੀ ਟੀਮ ਵੱਲੋਂ ਨਸ਼ਾ ਤਸਕਰ ਕਾਬੂ

ਰਈਆ(ਪੱਤਰ ਪ੍ਰੇਰਕ): ਇੱਥੇ ਨੇੜਲੇ ਪਿੰਡ ਦਨਿਆਲ ਕੋਲ ਸੁਧਾਰ ਰਾਜਪੂਤਾਂ ਸੜਕ ’ਤੇ ਐੱਸਟੀਐੱਫ ਅਤੇ ਨਸ਼ਾ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਨਸ਼ਾ ਤਸਕਰ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ। ਨਸ਼ਾ ਤਸਕਰ ਦੀ ਪਛਾਣ ਪ੍ਰਤਾਪ ਸਿੰਘ ਵਾਸੀ ਦਨਿਆਲ ਵਜੋਂ ਹੋਈ ਹੈ। ਉਸ ਕੋਲੋਂ 350 ਗ੍ਰਾਮ ਹੈਰੋਇਨ, ਇਕ ਪਿਸਟਲ ਅਤੇ 6 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਵਿਰੁੱਧ ਵੱਖ-ਵੱਖ ਧਰਾਵਾਂ ਹੇਠ ਐੱਸਟੀਐੱਫ ਮੁਹਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।



News Source link

- Advertisement -

More articles

- Advertisement -

Latest article