26.6 C
Patiāla
Sunday, April 28, 2024

‘ਮੁਹਾਲੀ ਗਰੀਨ ਰੈਲੀ’ ਨੂੰ ਭਰਵਾਂ ਹੁੰਗਾਰਾ ਮਿਲਿਆ

Must read


ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 29 ਅਗਸਤ

ਮੁਹਾਲੀ ਗਰੀਨ ਰੈਲੀ ਨੂੰ ਅੱਜ ਸਾਰੇ ਵਰਗਾਂ ਦਾ ਭਰਵਾਂ ਸਮਰਥਨ ਮਿਲਿਆ। ਅਨੇਕਾਂ ਗ਼ੈਰ-ਸਰਕਾਰੀ ਸੰਗਠਨਾਂ, ਵਿਦਿਆਰਥੀਆਂ, ਐਨਸੀਸੀ ਕੈਡਿਟਾਂ, ਸੀਆਰਪੀਐਫ਼ ਦੇ ਜਵਾਨਾਂ ਦੇ ਸਹਿਯੋਗ ਨਾਲ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੀ ਇਸ ਵਿਲੱਖਣ ਪਹਿਲਕਦਮੀ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਰੈਲੀ ਮੁਹਾਲੀ ਤੋਂ ਸ਼ੁਰੂ ਹੋ ਕੇ ਪੰਜਾਬ ਭਰ ਵਿੱਚ ਮਿਸ਼ਨ ਗਰੀਨ ਦਾ ਸੁਨੇਹਾ ਦੇਵੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਭਰ ਵਿੱਚ 1.25 ਕਰੋੜ ਬੂਟੇ ਲਗਾਉਣ ਦੀ ਪਹਿਲਕਦਮੀ ਕੀਤੀ ਹੈ ਅਤੇ ਹੁਣ ਤੱਕ 80 ਫੀਸਦੀ ਟੀਚਾ ਪੂਰਾ ਕਰ ਲਿਆ ਹੈ। ਉਨ੍ਹਾਂ ਨੇ ਸਰਕਾਰੀ ਕਾਲਜ ਮੁਹਾਲੀ ਦੇ ਵਿਹੜੇ ਵਿੱਚ ਪੌਦੇ ਲਗਾਏ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਰੋਜ਼ ਗਾਰਡਨ ਮੁਹਾਲੀ ਵਿੱਚ ਪੌਦੇ ਲਗਾਏ ਅਤੇ ਗਰੀਨ ਮੁਹਾਲੀ ਰੈਲੀ ਕੱਢਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਸਾਨੂੰ ਮਿਸ਼ਨ ਮੋਡ ’ਤੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੌਦੇ ਵੰਡੇ।

ਇਸ ਮੌਕੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਬੋਗਨਵਿਲੀਆ ਪਾਰਕ ਵਿੱਚ ਪੌਦੇ ਲਗਾਏ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਗਮਾਡਾ ਰੈਲੀ ਵਿੱਚ ਸ਼ਾਮਲ ਹੋ ਕੇ ਪੌਦੇ ਲਗਾਏ ਅਤੇ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਜੰਗਲਾਤ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਖੇਡ ਕੰਪਲੈਕਸ ਸੈਕਟਰ-78 ਵਿੱਚ ਮੁਹਾਲੀ ਗਰੀਨ ਰੈਲੀ ਦੀ ਸਮਾਪਤੀ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਵੀ ਪੌਦੇ ਲਗਾਏ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਆ।



News Source link
#ਮਹਲ #ਗਰਨ #ਰਲ #ਨ #ਭਰਵ #ਹਗਰ #ਮਲਆ

- Advertisement -

More articles

- Advertisement -

Latest article