39 C
Patiāla
Saturday, April 27, 2024

ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਲੇਹਲ ਕਲਾਂ ’ਚ ਭਾਈ ਕਾਨ੍ਹ ਸਿੰਘ ਨਾਭਾ ਦਾ ਜਨਮ ਦਿਨ ਮਨਾਇਆ

Must read


ਰਮੇਸ਼ ਭਾਰਦਵਾਜ

ਲਹਿਰਾਗਾਗਾ, 30 ਅਗਸਤ

ਪੰਜਾਬੀ ਦੇ ਪ੍ਰਸਿੱਧ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ 162ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਨੇੜਲੇ ਸ਼ਹੀਦ ਭਗਤ ਸਿੰਘ ਪਬਲਿਕ ਲਾਇਬ੍ਰੇਰੀ ਲੇਹਲ ਕਲਾਂ ਵਿਖੇ ਕੀਤਾ ਗਿਆ। ਇਸ ਮੌਕੇ ਡਾ. ਜਗਮੇਲ ਸਿੰਘ ਭਾਠੂਆਂ ਨੇ ਭਾਈ ਕਾਨ੍ਹ ਸਿੰਘ ਨਾਭਾ ਦੇ ਜੀਵਨ ਤੇ ਸਮੁੱਚੀ ਸਾਹਿਤਕ ਦੇਣ ’ਤੇ ਚਾਨਣਾ ਪਾਇਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਦੀ ਸਾਬਕਾ ਅਸਿਸਟੈਂਟ ਪ੍ਰੋਫੈਸਰ ਡਾ. ਰਵਿੰਦਰ ਕੌਰ ਰਵੀ ਨੇ ਆਪਣੇ ਵਲੋਂ ਸੰਪਾਦਿਤ ਭਾਈ ਕਾਨ੍ਹ ਸਿੰਘ ਦੇ ਕਾਵਿ ਸੰਗ੍ਰਹਿ ਲਾਇਬ੍ਰੇਰੀ, ਸਾਬਕਾ ਸਰਪੰਚ ਦਰਸ਼ਨ ਸਿੰਘ ਸਰਾਓ ਅਤੇ ਗੁਰਵਿੰਦਰ ਸਿੰਘ ਬਬਲਾ ਨੂੰ ਭੇਟ ਕੀਤੀ। ਇਸ ਮੌਕੇ ਭਾਈ ਕਾਨ੍ਹ ਸਿੰਘ ਨਾਭਾ ਦੀ ਯਾਦਗਾਰੀ ਤਸਵੀਰ ਲਾਇਬ੍ਰੇਰੀ ’ਚ ਸਥਾਪਿਤ ਕੀਤੀ ਗਈ ਅਤੇ ਡਾ. ਕਰਮਜੀਤ ਸਿੰਘ ਬਖੋਰਾ ਨੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਜਗਮੇਲ ਸਿੰਘ ਭਾਠੂਆਂ ਅਤੇ ਡਾ. ਰਵਿੰਦਰ ਕੌਰ ਰਵੀ ਨੂੰ ਅਮਰ ਸ਼ਹੀਦ ਭਗਤ ਸਿੰਘ ਇਨਕਲਾਬੀ ਵਿਚਾਰਧਾਰਾ ਦੇ ਪੋਸਟਰ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸਾਬਕਾ ਸੈਨਿਕ ਠੋਲੂ ਗੁਰਮੇਲ ਸਿੰਘ, ਤੇਜਾ ਸਿੰਘ ਖਾਲਸਾ, ਮਨੀਸ਼ ਸ਼ਰਮਾ, ਹਰਪ੍ਰੀਤ ਸਿੰਘ, ਬਲਦੇਵ ਸਿੰਘ ਸਮੇਤ ਪਿੰਡ ਲੇਹਲ ਕਲਾਂ ਦੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ।



News Source link

- Advertisement -

More articles

- Advertisement -

Latest article