30 C
Patiāla
Monday, April 29, 2024

ਨਹਿਰ ਵਿਚ ਛਾਲ ਮਾਰਨ ਵਾਲੇ ਨੌਜਵਾਨ ਦੀ ਲਾਸ਼ ਮਿਲੀ – punjabitribuneonline.com

Must read


ਪੱਤਰ ਪ੍ਰੇਰਕ

ਮਾਛੀਵਾੜਾ, 31 ਅਗਸਤ

ਇੱਥੇ ਲੰਘੀ 27 ਅਗਸਤ ਨੂੰ ਨੇੜੇ ਵਗਦੀ ਸਰਹਿੰਦ ਨਹਿਰ ਵਿਚ ਛਾਲ ਮਾਰ ਕੇ ਆਤਮ-ਹੱਤਿਆ ਕਰਨ ਵਾਲੇ ਨੇੜਲੇ ਪਿੰਡ ਤੱਖਰਾਂ ਦੇ ਵਾਸੀ ਨੌਜਵਾਨ ਦਿਲਪ੍ਰੀਤ ਸਿੰਘ ਦੀ ਲਾਸ਼ ਅੱਜ ਬਰਾਮਦ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਅੱਜ ਉਸ ਦੀ ਲਾਸ਼ ਨਹਿਰ ਵਿਚ ਤੈਰਦੀ ਮਿਲੀ ਜਿਸ ਨੂੰ ਬਾਅਦ ਵਿਚ ਕਬਜ਼ੇ ’ਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਦਿਲਪ੍ਰੀਤ ਸਿੰਘ ਲੱਕੜੀ ਦਾ ਕੰਮ ਕਰਦਾ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿ ਰਿਹਾ ਸੀ। ਆਤਮ-ਹੱਤਿਆ ਦੇ ਅਸਲ ਕਾਰਨਾਂ ਦੀ ਜਾਣਕਾਰੀ ਨਹੀਂ ਮਿਲ ਸਕੀ। ਪੁਲੀਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤਾ ਗਿਆ ਹੈ।



News Source link

- Advertisement -

More articles

- Advertisement -

Latest article