30 C
Patiāla
Monday, April 29, 2024

ਬੈਂਕ ਧੋਖਾਧੜੀ ਮਾਮਲੇ ’ਚ ਜੈੱਟ ਏਅਰਵੇਜ਼ ਦਾ ਸੰਸਥਾਪਕ ਨਰੇਸ਼ ਗੋਇਲ ਗ੍ਰਿਫ਼ਤਾਰ

Must read


ਮੁੰਬਈ, 1 ਸਤੰਬਰ

ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੱਜ ਦੇਰ ਰਾਤ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ (74) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਗ੍ਰਿਫ਼ਤਾਰੀ ਕੈਨਰਾ ਬੈਂਕ ਵਿੱਚ ਹੋਈ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ੲਿਕ ਮਾਮਲੇ ਨਾਲ ਸਬੰਧਤ ਹੈ। ਇਹ ਜਾਣਕਾਰੀ ਅੱਜ ਅਧਿਕਾਰਤ ਸੂਤਰਾਂ ਨੇ ਦਿੱਤੀ। ਇੱਥੇ ਕੇਂਦਰੀ ਏਜੰਸੀ ਦੇ ਦਫ਼ਤਰ ਵਿੱਚ ਨਰੇਸ਼ ਗੋਇਲ ਕੋਲੋਂ ਕੀਤੀ ਗਈ ਲੰਬੀ ਪੁੱਛਗਿਛ ਤੋਂ ਬਾਅਦ ਉਨ੍ਹਾਂ ਨੂੰ ਕਾਲੇ ਧਨ ਨੂੰ ਸਫੈਦ ਕਰਨ ਤੋਂ ਰੋਕਣ ਸਬੰਧੀ ਕਾਨੂੰਨ (ਪੀਐੱਮਐੱਲਏ) ਤਹਿਤ ਹਿਰਾਸਤ ’ਚ ਲੈ ਲਿਆ ਗਿਆ। ਗੋਇਲ ਨੂੰ ਸ਼ਨਿਚਰਵਾਰ ਨੂੰ ਮੁੰਬਈ ਵਿੱਚ ਪੀਐੱਮਐੱਲਏ ਦੀ ਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਜਿੱਥੇ ਈਡੀ ਵੱਲੋਂ ਉਨ੍ਹਾਂ ਦਾ ਰਿਮਾਂਡ ਮੰਗਿਆ ਜਾਵੇਗਾ। -ਪੀਟੀਆਈ



News Source link

- Advertisement -

More articles

- Advertisement -

Latest article