27.2 C
Patiāla
Monday, April 29, 2024

ਇਕ ਦੇਸ਼-ਇਕ ਚੋਣ: ਸ਼ਾਹ, ਅਧੀਰ ਰੰਜਨ ਤੇ ਆਜ਼ਾਦ 8 ਮੈਂਬਰੀ ਕਮੇਟੀ ’ਚ ਸ਼ਾਮਲ

Must read


ਨਵੀਂ ਦਿੱਲੀ, 2 ਸਤੰਬਰ

ਕੇਂਦਰ ਸਰਕਾਰ ਨੇ ਲੋਕ ਸਭਾ, ਵਿਧਾਨ ਸਭਾਵਾਂ, ਨਗਰ ਨਿਗਮਾਂ ਅਤੇ ਪੰਚਾਇਤ ਚੋਣਾਂ ਇਕੱਠਿਆਂ ਕਰਾਉਣ ਦੇ ਮੁੱਦੇ ’ਤੇ ਵਿਚਾਰ ਕਰਨ ਅਤੇ ਛੇਤੀ ਤੋਂ ਛੇਤੀ ਸਿਫ਼ਾਰਿਸ਼ਾਂ ਦੇਣ ਲਈ ਸ਼ਨਿਚਰਵਾਰ ਨੂੰ ਅੱਠ ਮੈਂਬਰੀ ਉੱਚ ਪੱਧਰੀ ਕਮੇਟੀ ਨੋਟੀਫਾਈ ਕਰ ਦਿੱਤੀ ਹੈ। ਕਮੇਟੀ ਦੀ ਅਗਵਾਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਕਰਨਗੇ ਅਤੇ ਇਸ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ’ਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ, ਰਾਜ ਸਭਾ ’ਚ ਵਿਰੋਧੀ ਧਿਰ ਦੇ ਸਾਬਕਾ ਆਗੂ ਗੁਲਾਮ ਨਬੀ ਆਜ਼ਾਦ ਅਤੇ ਵਿੱਤ ਕਮਿਸ਼ਨ ਦੇ ਸਾਬਕਾ ਚੇਅਰਮੈਨ ਐੱਨ ਕੇ ਸਿੰਘ ਮੈਂਬਰ ਹੋਣਗੇ। ਕਮੇਟੀ ਫੌਰੀ ਹੀ ਕੰਮ ਸ਼ੁਰੂ ਕਰ ਦੇਵੇਗੀ ਅਤੇ ਛੇਤੀ ਤੋਂ ਛੇਤੀ ਸਿਫ਼ਾਰਿਸ਼ਾਂ ਦੇਵੇਗੀ।

ਅਧੀਰ ਰੰਜਨ ਵੱਲੋਂ ਕਮੇਟੀ ’ਚ ਸ਼ਾਮਲ ਹੋਣ ਤੋਂ ਇਨਕਾਰ

ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਦੇਰ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਪੈਨਲ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਲਿਖਿਆ, ‘ਮੈਨੂੰ ਉਸ ਕਮੇਟੀ ’ਚ ਕੰਮ ਕਰਨ ਤੋਂ ਇਨਕਾਰ ਕਰਨ ਵਿੱਚ ਕੋਈ ਝਿਜਕ ਨਹੀਂ ਹੈ ਜਿਸ ਦੇ ਸੰਦਰਭ ਦੀਆਂ ਸ਼ਰਤਾਂ ਉਸ ਦੇ ਨਤੀਜਿਆਂ ਦੀ ਗਾਰੰਟੀ ਦੇਣ ਲਈ ਤਿਆਰ ਕੀਤੀਆਂ ਗਈਆਂ ਹਨ। ਮੈਨੂੰ ਡਰ ਹੈ ਕਿ ਇਹ ਪੂਰੀ ਤਰ੍ਹਾਂ ਅੱਖਾਂ ’ਚ ਘੱਟਾ ਪਾਉਣ ਵਾਲੀ ਕਮੇਟੀ ਹੈ।’ ਇਸੇ ਦੌਰਾਨ ਕਾਂਗਰਸ ਨੇ ਕਿਹਾ ਕਿ ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਜਾਣ-ਬੁੱਝ ਕੇ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ। -ਪੀਟੀਆਈ



News Source link

- Advertisement -

More articles

- Advertisement -

Latest article