33.4 C
Patiāla
Saturday, April 27, 2024

ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਚੇਤਨਾ ਮਾਰਚ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 3 ਸਤੰਬਰ

ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸ ਵੱਲੋਂ ਸੰਗਤ ਦੇ ਸਹਿਯੋਗ ਨਾਲ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਤੋਂ ਚੇਤਨਾ ਮਾਰਚ ਆਰੰਭ ਕੀਤਾ ਗਿਆ ਹੈ। ਇਹ ਚੇਤਨਾ ਮਾਰਚ ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਹੈ। ਜਥੇਬੰਦੀ ਵਲੋਂ ਇਸ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਮਗਰੋਂ ਖਾਲਸਾਈ ਜਾਹੋ ਜਲਾਲ ਨਾਲ ਚੇਤਨਾ ਮਾਰਚ ਆਰੰਭ ਹੋਇਆ।

ਇਸ ਮੌਕੇ ਬੈਂਡ ਪਾਰਟੀਆਂ ਨੇ ਸ਼ਬਦੀ ਧੁਨਾਂ ਵੱਜੀਆਂ ਅਤੇ ਗਤਕਾ ਪਾਰਟੀਆਂ ਨੇ ਜੌਹਰ ਦਿਖਾਏ। ਚੇਤਨਾ ਮਾਰਚ ਵਿੱਚ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਤੋਂ ਆਈ ਸੰਗਤ ਨੇ ਵੀ ਸ਼ਮੂਲੀਅਤ ਕੀਤੀ।

ਜਥੇਬੰਦੀ ਦੇ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਇਹ 24ਵਾਂ ਚੇਤਨਾ ਮਾਰਚ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਬਾਬਾ ਜੀ ਦੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂੰ ਕਰਵਾਉਂਦਾ ਹੋਇਆ ਅੱਜ ਸ਼ਾਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਵਿਖੇ ਪੁੱਜੇਗਾ। ਰਾਤ ਦੇ ਠਹਿਰਾਅ ਤੋਂ ਬਾਅਦ ਭਲਕੇ ਚਾਰ ਸਤੰਬਰ ਨੂੰ ਆਨੰਦਪੁਰ ਸਾਹਿਬ ਤੋਂ ਰਵਾਨਾ ਹੋ ਕੇ ਗੁਰਦੁਆਰਾ ਆਲਮਗੀਰ ਲੁਧਿਆਣਾ ਪੁੱਜੇਗਾ ਤੇ ਸਮਾਪਤ ਹੋਵੇਗਾ। 5 ਸਤੰਬਰ ਨੂੰ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਗੁਰਦੁਆਰਾ ਆਲਮਗੀਰ ਲੁਧਿਆਣਾ ਵਿੱਚ ਗੁਰਮਤਿ ਰਵਾਇਤਾਂ ਮੁਤਾਬਕ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 4 ਸਤੰਬਰ ਰਾਤ ਨੂੰ ਰੋਸ਼ਨੀ ਅਤੇ ਆਵਾਜ਼ ਤੇ ਅਧਾਰਤ ਧਾਰਮਿਕ ਨਾਟਕ ਦਾ ਵੀ ਮੰਚਨ ਕੀਤਾ ਜਾਵੇਗਾ। ਜਥੇਬੰਦੀ ਦੇ ਹੋਰ ਆਗੂ ਤੇ ਹੋਰ ਸਖ਼ਸ਼ੀਅਤਾਂ ਵੀ ਇਸ ਚੇਤਨਾ ਮਾਰਚ ਵਿੱਚ ਸ਼ਾਮਲ ਸਨ।



News Source link
#ਬਬ #ਜਵਨ #ਸਘ #ਦ #ਜਨਮ #ਦਵਸ #ਨ #ਸਮਰਪਤ #ਚਤਨ #ਮਰਚ

- Advertisement -

More articles

- Advertisement -

Latest article