32.3 C
Patiāla
Sunday, May 5, 2024

ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ’ਤੇ ਕਾਰਵਾਈ ਖ਼ਿਲਾਫ਼ ਥਾਣਾ ਘੇਰਿਆ

Must read


ਗੁਰਜੀਤ ਭੁੱਲਰ

ਰਾਮਪੁਰਾ ਫੂਲ, 4 ਸਤੰਬਰ

ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਕਮੇਟੀਆਂ ਬਣਾ ਕੇ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਦੋ ਨੌਜਵਾਨਾਂ ’ਤੇ ਪੁਲੀਸ ਵੱਲੋਂ ਕਾਰਵਾਈ ਕਰਨ ਦੀ ਖ਼ਬਰ ਸੁਣਦਿਆਂ ਹੀ ਲੋਕਾਂ ਨੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਥਾਣਾ ਬਾਲਿਆਂਵਾਲੀ ਦਾ ਘਿਰਾਓ ਕੀਤਾ। ਪਿੰਡ ਮੰਡੀ ਕਲਾਂ ਦੇ ਕਿਸਾਨ ਜਥੇਬੰਦੀ ਸਿੱਧੂਪੁਰ ਦੇ ਆਗੂ ਬਲਰਾਜ ਸਿੰਘ ਨੇ ਦੱਸਿਆ ਕਿ ਪਿੰਡ ਮੰਡੀ ਕਲਾਂ ਵਿੱਚ ਨਸ਼ਿਆਂ ਦੇ ਵਿਰੁੱਧ ਪਿੰਡ ਵਾਸੀਆਂ ਨੇ ਕਮੇਟੀ ਬਣਾਈ ਗਈ ਸੀ। ਦਿਨ- ਰਾਤ ਇੱਕ ਕਰ ਕੇ ਨੌਜਵਾਨਾਂ ਨੇ ਨਸ਼ਾ ਤਸਕਰੀ ਕਰਨ ਵਾਲਿਆਂ ਅਤੇ ਨਸ਼ੇੜੀਆਂ ’ਤੇ ਨਜ਼ਰ ਰੱਖਣੀ ਸ਼ੁਰੂ ਕੀਤੀ ਹੋਈ ਸੀ ਤੇ ਕੁਝ ਨੂੰ ਤਾਂ ਫੜ ਕੇ ਪੁਲੀਸ ਦੇ ਹਵਾਲੇ ਵੀ ਕਰ ਦਿੱਤਾ ਸੀ। ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦੋ ਨੌਜਵਾਨਾਂ ’ਤੇ ਪੁਲੀਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਜੋਂ ਪਿੰਡ ਵਾਸੀਆਂ ਨੇ ਅੱਜ ਥਾਣੇ ਦਾ ਘਿਰਾਓ ਕੀਤਾ। ਇਸ ਮੌਕੇ ਪਹੁੰਚੇ ਪੁਲੀਸ ਅਧਿਕਾਰੀਆਂ ਵੱਲੋਂ ਧਰਨਾਕਾਰੀਆਂ ਨਾਲ ਕੀਤੀ ਗਈ ਗੱਲਬਾਤ ਕਿਸੇ ਸਿਰੇ ਨਾ ਲੱਗ ਸਕੀ। ਇਸ ਮਗਰੋਂ ਧਰਨਾਕਾਰੀਆਂ ਵੱਲੋਂ ਪੁਲੀਸ ਅਧਿਕਾਰੀਆਂ ਨੂੰ 10 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਕਿ ਇਨ੍ਹਾਂ ਨੌਜਵਾਨਾਂ ’ਤੇ ਕੀਤੀ ਕਾਰਵਾਈ ਰੱਦ ਕੀਤੀ ਜਾਵੇ ਅਤੇ ਬਾਲਿਆਂਵਾਲੀ ਥਾਣਾ ਮੁਖੀ ਦੀ ਬਦਲੀ ਕੀਤੀ ਜਾਵੇ।

ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾ ਨਾਂ ਮੰਨੀਆਂ ਗਈਆਂ ਤਾਂ 11 ਸਤੰਬਰ ਨੂੰ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਨੂੰ ਅਣਮਿੱਥੇ ਸਮੇਂ ਲਈ ਜਾਮ ਕੀਤਾ ਜਾਵੇਗਾ। ਥਾਣਾ ਬਾਲਿਆਂਵਾਲੀ ਦੇ ਮੁਖੀ ਨੇ ਕਿਹਾ ਕਿ ਕਿਸੇ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

ਕਿਸਾਨ ਜਥੇਬੰਦੀਆਂ ਨੇ ਨਸ਼ਿਆਂ ਖ਼ਿਲਾਫ਼ ਮੋਟਰਸਾਈਕਲ ਮਾਰਚ ਕੱਢੇ

ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਨੇ ਨਸ਼ਿਆਂ ਖ਼ਿਲਾਫ਼ ਭੁੱਚੋ ਮੰਡੀ, ਪਿੰਡ ਭੁੱਚੋ ਖੁਰਦ, ਤੁੰਗਵਾਲੀ, ਚੱਕ ਫ਼ਤਿਹ ਸਿੰਘ ਵਾਲਾ, ਚੱਕ ਰਾਮ ਸਿੰਘ ਵਾਲਾ, ਚੱਕ ਬਖਤੂ, ਕੋਠੇ ਕਰਤਾਰਪੁਰ ਥਾਂਦੇ, ਲਹਿਰਾ ਖਾਨਾ, ਲਹਿਰਾ ਬੇਗਾ ਅਤੇ ਭੁੱਚੋ ਕਲਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ। ਆਗੂਆਂ ਨੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਸਿਆਸੀ ਆਗੂਆਂ ਅਤੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਮਾਰਚ ਦੀ ਅਗਵਾਈ ਬਲਾਕ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ, ਬਲਾਕ ਆਗੂ ਕਰਮਜੀਤ ਕੌਰ ਲਹਿਰਾ ਅਤੇ ਬਲਾਕ ਖਜ਼ਾਨਚੀ ਗੁਰਜੰਟ ਸਿੰਘ ਸਮੇਤ ਪਿੰਡ ਇਕਾਈਆਂ ਦੇ ਪ੍ਰਧਾਨਾਂ ਅਜਮੇਰ ਸਿੰਘ, ਹਰਨੇਕ ਸਿੰਘ, ਪਾਲ ਸਿੰਘ, ਨਛੱਤਰ ਸਿੰਘ, ਸੁਖਦੇਵ ਸਿੰਘ, ਬਚਿੱਤਰ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੀਤੀ। ਉਨ੍ਹਾਂ ਬੱਸ ਅੱਡੇ ’ਤੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਸਿੰਥੈਟਿਕ ਨਸ਼ੇ ਵਿਕ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰਾਸਦੀ ਨੂੰ ਰੋਕਣ ਲਈ 6 ਸਤੰਬਰ ਨੂੰ ਬਠਿੰਡਾ ਦੇ ਡੀਸੀ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਧਰਨੇ ਵਿੱਚ ਸ਼ਾਮਲ ਹੋਣ।



News Source link

- Advertisement -

More articles

- Advertisement -

Latest article