29.7 C
Patiāla
Monday, May 6, 2024

ਅਮਰੀਕੀ ਰਾਸ਼ਟਰਪਤੀ ਬਾਇਡਨ ਭਾਰਤ ਫੇਰੀ ਮੌਕੇ ਕਰੋਨਾ ਨਿਯਮਾਂ ਦੀ ਪਾਲਣਾ ਕਰਨਗੇ

Must read


ਵਾਸ਼ਿੰਗਟਨ, 6 ਸਤੰਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਭਾਰਤ ਅਤੇ ਵੀਅਤਨਾਮ ਦੀ ਆਪਣੀ ਆਗਾਮੀ ਫੇਰੀ ਦੌਰਾਨ ਕੋਵਿਡ-19 ਬਾਰੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ। ਅਮਰੀਕੀ ਰਾਸ਼ਟਰਪਤੀ ਦੀ ਪਤਨੀ ਜਿਲ ਬਾਇਡਨ (72) ਦੇ ਕਰੋਨਾ ਵਾਇਰਸ ਨਾਲ ਪੀੜਤ ਹੋਣ ਬਾਅਦ ਵ੍ਹਾਈਟ ਹਾਊਸ ਨੇ ਅੱਜ ਇਹ ਐਲਾਨ ਕੀਤਾ। ਬਾਇਡਨ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ 7 ਸਤੰਬਰ ਨੂੰ ਭਾਰਤ ਲਈ ਰਵਾਨਾ ਹੋਣਗੇ। ਉਹ 8 ਸਤੰਬਰ ਨੂੰ ਇਸ ਇਤਿਹਾਸਕ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰਨ ਵਾਲੇ ਹਨ। ਇਸ ਤੋਂ ਬਾਅਦ ਉਹ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਵੀਅਤਨਾਮ ਦਾ ਦੌਰਾ ਕਰਨਗੇ।



News Source link

- Advertisement -

More articles

- Advertisement -

Latest article