30.3 C
Patiāla
Wednesday, May 8, 2024

ਮਾਣਹਾਨੀ ਮਾਮਲਾ: ਕੇਜਰੀਵਾਲ ਤੇ ਸੰਜੈ ਸਿੰਘ ਦੀ ਪਟੀਸ਼ਨ ’ਤੇ ਅਗਲੀ ਸੁਣਵਾਈ 8 ਨੂੰ

Must read


ਅਹਿਮਦਾਬਾਦ, 6 ਸਤੰਬਰ

ਅਹਿਮਦਾਬਾਦ ਦੀ ਇੱਕ ਸੈਸ਼ਨ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਸੰਜੈ ਸਿੰਘ ਵੱਲੋਂ ਉਨ੍ਹਾਂ ਖ਼ਿਲਾਫ਼ ਦਾਇਰ ਅਪਰਾਧਕ ਮਾਣਹਾਨੀ ਕੇਸ ’ਚ ਜਾਰੀ ਸੰਮਨਾਂ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰ ਸ਼ੁਰੂ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਬਾਰੇ ਦੋਵਾਂ ਨੇਤਾਵਾਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਮਗਰੋਂ ਅਪਰਾਧਕ ਮਾਣਹਾਨੀ ਦਾ ਇਹ ਕੇਸ ਗੁਜਰਾਤ ਯੂਨੀਵਰਸਿਟੀ ਵੱਲੋਂ ਦਾਇਰ ਕੀਤਾ ਗਿਆ ਹੈ। ਸੈਸ਼ਨ ਜੱਜ ਜੇ.ਐੱਮ. ਬ੍ਰਹਮਭੱਟ ਦੀ ਅਦਾਲਤ ਨੇ ਅੱਜ ‘ਆਪ’ ਨੇਤਾਵਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ। ਮਾਮਲੇ ਦੀ ਅਗਲੀ ਸੁਣਵਾਈ 8 ਸਤੰਬਰ ਨੂੰ ਹੋਵੇਗੀ।   -ਪੀਟੀਆਈ



News Source link

- Advertisement -

More articles

- Advertisement -

Latest article