29.1 C
Patiāla
Saturday, May 4, 2024

ਪੰਜਾਬ ਭਰ ਦੇ ਪੱਲੇਦਾਰਾਂ ਵਲੋਂ ਮੰਗਾਂ ਲਈ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾਈ ਰੋਸ ਧਰਨਾ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 10 ਸਤੰਬਰ

ਪੰੰਜਾਬ ਦੀਆਂ ਸਮੂਹ ਪੰਜ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਦੀ ਅਗਵਾਈ ਹੇਠ ਪੰਜਾਬ ਭਰ ਦੇ ਪੱਲੇਦਾਰਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਥੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਪੱਲੇਦਾਰਾਂ ਵਲੋਂ ਰੋਸ ਰੈਲੀ ਕਰਨ ਤੋਂ ਬਾਅਦ ਕੌਮੀ ਸ਼ਾਹਰਾਹ ਤੋਂ ਮੁੱਖ ਮੰਤਰੀ ਦੀ ਕੋਠੀ ਵੱਲ ਕਾਲੀਆਂ ਝੰਡੀਆਂ ਨਾਲ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਰਾਜ ਭਰ ਦੀਆਂ ਪੰਜ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ’ਚ ਸ਼ਾਮਲ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਇੰਟਕ, ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ, ਪੰਜਾਬ ਪੱਲੇਦਾਰ ਯੂਨੀਅਨ ਏਟਕ, ਫੂਡ ਹੈਂਡਲਿੰਗ ਵਰਕਰ ਯੂਨੀਅਨ ਅਤੇ ਫੂਡ ਐਂਡ ਅਲਾਇਡ ਵਰਕਰ ਯੂਨੀਅਨ ਨਾਲ ਸਬੰਧਤ ਵੱਡੀ ਤਾਦਾਦ ’ਚ ਪੱਲੇਦਾਰ ਇਥੇ ਜ਼ੀਰਕਪੁਰ-ਬਠਿੰਡਾ ਕੌਮੀ ਸ਼ਾਹਰਾਹ ਦੇ ਪਟਿਆਲਾ-ਸੰਗਰੂਰ ਬਾਈਪਾਸ ਦੇ ਓਵਰਬ੍ਰਿਜ ਹੇਠਾਂ ਇਕੱਠੇ ਹੋਏ ਜਿਥੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਜਿਉਂ ਹੀ ਰੋਸ ਮਾਰਚ ਕਰਦੇ ਪੱਲੇਦਾਰ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਮੁੱਖ ਸੜਕ ’ਤੇ ਰੋਕ ਲਿਆ। ਪੱਲੇਦਾਰਾਂ ਵਲੋਂ ਉਥੇ ਹੀ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ। ਇਸ ਮੌਕੇ ਯੂਨੀਅਨਾਂ ਦੀ ਸਾਂਝੀ ਕਮੇਟੀ ਦੇ ਸੂਬਾਈ ਆਗੂਆਂ ਮੋਹਨ ਸਿੰਘ, ਰਣਜੀਤ ਸਿੰਘ, ਜਗਤਾਰ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਨੇ ਸੰਬੋਧਨ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਕੈਬਨਿਟ ਸਬ ਕਮੇਟੀ ਅਤੇ ਵਿਭਾਗ ਦੇ ਸਕੱਤਰ ਨਾਲ 29 ਸਤੰਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਨਿਸ਼ਚਿਤ ਕਰਵਾਈ ਜਿਸ ਮਗਰੋਂ ਰੋਸ ਧਰਨਾ ਸਮਾਪਤ ਹੋਇਆ।



News Source link

- Advertisement -

More articles

- Advertisement -

Latest article