38 C
Patiāla
Friday, May 3, 2024

ਮੋਦੀ ਅਤੇ ਸੂਨਕ ਵੱਲੋਂ ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ਬਾਰੇ ਵਿਚਾਰਾਂ

Must read


ਨਵੀਂ ਦਿੱਲੀ, 9 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬ੍ਰਿਟਿਸ਼ ਹਮਰੁਤਬਾ ਰਿਸ਼ੀ ਸੂਨਕ ਨੇ ਭਾਰਤ-ਯੂਕੇ ਮੁਕਤ ਵਪਾਰ ਸਮਝੌਤੇ ਦੀ ਪ੍ਰਗਤੀ ਬਾਰੇ ਸਮੀਖਿਆ ਕੀਤੀ ਅਤੇ ਆਸ ਜਤਾਈ ਕਿ ਬਾਕੀ ਰਹਿੰਦੇ ਮੁੱਦਿਆਂ ਨੂੰ ਛੇਤੀ ਸੁਲਝਾ ਲਿਆ ਜਾਵੇਗਾ। ਇਥੇ ਜੀ-20 ਸਿਖਰ ਸੰਮੇਲਨ ਤੋਂ ਅੱਡ ਦੁਵੱਲੀ ਮੀਟਿੰਗ ਦੌਰਾਨ ਮੋਦੀ ਨੇ ਯੂਕੇ ਵੱਲੋਂ ਸਿਖਰ ਸੰਮੇਲਨ ਦੌਰਾਨ ਭਾਰਤ ਨੂੰ ਹਮਾਇਤ ਦੇਣ ਦੀ ਸ਼ਲਾਘਾ ਕੀਤੀ। ਵਿਦੇਸ਼ ਮੰਤਰਾਲੇ ਨੇ ਇਕ ਪ੍ਰੈੱਸ ਬਿਆਨ ’ਚ ਕਿਹਾ ਕਿ ਦੋਵੇਂ ਆਗੂਆਂ ਨੇ ਭਾਰਤ-ਯੁਕੇ ਵਿਆਪਕ ਰਣਨੀਤਕ ਭਾਈਵਾਲੀ ਤਹਿਤ ਵੱਖ ਵੱਖ ਖੇਤਰਾਂ ’ਚ ਦੁਵੱਲੇ ਸਹਿਯੋਗ ਦੀ ਪ੍ਰਗਤੀ ’ਤੇ ਤਸੱਲੀ ਜ਼ਾਹਿਰ ਕੀਤੀ। ਉਨ੍ਹਾਂ ਆਪਸੀ ਅਹਿਮੀਅਤ ਵਾਲੇ ਕੌਮਾਂਤਰੀ ਅਤੇ ਖੇਤਰੀ ਮੁੱਦਿਆਂ ’ਤੇ ਵਿਚਾਰ ਵੀ ਪ੍ਰਗਟਾਏ। -ਪੀਟੀਆਈ



News Source link
#ਮਦ #ਅਤ #ਸਨਕ #ਵਲ #ਭਰਤਬਰਤਨਆ #ਮਕਤ #ਵਪਰ #ਸਮਝਤ #ਬਰ #ਵਚਰ

- Advertisement -

More articles

- Advertisement -

Latest article