27.8 C
Patiāla
Thursday, May 2, 2024

ਰਾਜੌਰੀ: ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜੀ ਸ਼ਹੀਦ, ਤਿੰਨ ਜਵਾਨ ਜ਼ਖ਼ਮੀ

Must read


ਰਾਜੌਰੀ/ਜੰਮੂ, 12 ਸਤੰਬਰ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਪਿੰਡ ਨਾਰਲਾ ਵਿੱਚ ਅੱਜ ਸੁਰੱਖਿਆ ਦਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ ਦੌਰਾਨ ਗੋਲੀਬਾਰੀ ਹੋਈ ਜਿਸ ਕਾਰਨ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਇਕ ਸ਼ੱਕੀ ਪਾਕਿਸਤਾਨੀ ਅਤਿਵਾਦੀ ਮਾਰਿਆ ਗਿਆ। ਅਧਿਕਾਰੀਆਂ ਅਨੁਸਾਰ ਇਸ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਜ਼ਖ਼ਮੀ ਹੋਏ ਹਨ। ਜੰਮੂ ਜ਼ੋਨ ਦੇ ਐਡੀਸ਼ਨਲ ਡੀਜੀਪੀ ਮੁਕੇਸ਼ ਸਿੰਘ ਅਨੁਸਾਰ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਹੋਈ ਸੀ ਤੇ ਇਸੇ ਦੌਰਾਨ ਅਤਿਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਕਾਰਨ ਫੌਜੀ ਜਵਾਨ ਸ਼ਹੀਦ ਹੋ ਗਿਆ ਅਤੇ ਇਕ ਅਤਿਵਾਦੀ ਮਾਰਿਆ ਗਿਆ। -ਪੀਟੀਆਈ



News Source link

- Advertisement -

More articles

- Advertisement -

Latest article