40.7 C
Patiāla
Saturday, May 4, 2024

ਸੱਤ ਸੂਬਿਆਂ ਲਈ ਨਵੰਬਰ ਤੋਂ ਉੱਡਣਗੇ ਜਹਾਜ਼: ਸੋਮ ਪ੍ਰਕਾਸ਼

Must read


ਹਤਿੰਦਰ ਮਹਿਤਾ

ਜਲੰਧਰ, 13 ਸਤੰਬਰ

ਇੱਥੇ ਅੱਜ ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਆਦਮਪੁਰ ਦੇ ਫੌਜੀ ਹਵਾਈ ਅੱਡੇ ਵਿੱਚ ਬਣ ਰਹੇ ਸਿਵਲ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਨਿਰੀਖਣ ਕੀਤਾ। ਉਨ੍ਹਾਂ ਨਾਲ ਹਵਾਈ ਅੱਡੇ ਦੇ ਸਮੂਹ ਸੀਨੀਅਰ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਨਵੰਬਰ ਵਿੱਚ ਉਦਘਾਟਨ ਕੀਤਾ ਜਾਵੇਗਾ ਅਤੇ ਹਵਾਈ ਅੱਡੇ ਤੋਂ ਦੇਸ਼ ਦੇ ਸੱਤ ਰਾਜਾਂ ਲਈ ਸਿੱਧੀ ਹਵਾਈ ਸੇਵਾ ਉਪਲਬਧ ਹੋਵੇਗੀ। ਇਸ ਨਾਲ ਦੋਆਬਾ ਅਤੇ ਪੰਜਾਬ ਦੇ ਲੋਕਾਂ ਨੂੰ ਕਾਫੀ ਲਾਭ ਮਿਲੇਗਾ। ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਨਵੇਂ ਬਣੇ ਟਰਮੀਨਲ ’ਤੇ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਹਰ ਤਰ੍ਹਾਂ ਦੀਆਂ ਵਿਸ਼ਵ ਪੱਧਰੀ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਇਸ ਦੇ ਸ਼ੁਰੂ ਹੁੰਦੇ ਹੀ ਇੱਥੋਂ ਦੇ ਲੋਕਾਂ ਨੂੰ ਪੰਜਾਬ ਨੂੰ ਦੇਸ਼ ਦੇ ਦੂਜੇ ਦੇਸ਼ਾਂ ਦੀ ਯਾਤਰਾ ਕਰਨ ਦਾ ਮੌਕਾ ਮਿਲੇਗਾ। ਸੂਬਿਆਂ ਵਿੱਚ ਜਾਣਾ ਬਹੁਤ ਆਸਾਨ ਹੋ ਜਾਵੇਗਾ।

ਇਸ ਪ੍ਰੋਗਰਾਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਨਗਰ ਨਿਗਮ ਮੰਤਰੀ ਤੀਕਸ਼ਣ ਸੂਦ ਜੋ ਕਿ ਮੁੱਖ ਤੌਰ ’ਤੇ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ, ਭਾਜਪਾ ਜਲੰਧਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਰਮਨ ਪੱਬੀ, ਭਾਰਤੀ ਜਨਤਾ ਯੁਵਾ ਮੋਰਚਾ ਦੇ ਸਾਬਕਾ ਸੂਬਾ ਪ੍ਰਧਾਨ ਸੰਨੀ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਸਕੱਤਰ ਅਮਿਤ ਭਾਟੀਆ ਹਾਜ਼ਰ ਸਨ।



News Source link

- Advertisement -

More articles

- Advertisement -

Latest article