27.2 C
Patiāla
Sunday, May 5, 2024

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਅੱਜ ਜੱਦੀ ਪਿੰਡ ’ਚ ਹੋਵੇਗਾ ਸਸਕਾਰ

Must read


ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 14 ਸਤੰਬਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਖੇਤਰ ਵਿੱਚ ਬੀਤੇ ਦਿਨ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਬੈਂਸ (42) ਦਾ ਸਸਕਾਰ ਭਲਕੇ 15 ਸਤੰਬਰ ਨੂੰ ਦੁਪਹਿਰ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਭਾਰਤੀ ਸੈਨਾ ਦੀ ਟੁੱਕੜੀ ਤਿਰੰਗੇ ਵਿੱਚ ਲਿਪਟੀ ਹੋਈ ਕਰਨਲ ਦੀ ਮ੍ਰਿਤਕ ਦੇਹ ਲੈ ਕੇ ਭਲਕੇ ਪਿੰਡ ਪਹੁੰਚੇਗੀ। ਮਿਲੀ ਜਾਣਕਾਰੀ ਅਨੁਸਾਰ ਅੱਜ ਏਅਰਲਿਫ਼ਟ ਰਾਹੀਂ ਕਰਨਲ ਬੈਂਸ ਦੀ ਮ੍ਰਿਤਕ ਦੇਹ ਚੰਡੀਮੰਦਰ ਸਥਿਤ ਕਮਾਨ ਹਸਪਤਾਲ ਪਹੁੰਚ ਗਈ ਹੈ ਜਿਸ ਨੂੰ ਸ਼ਰਧਾਂਜਲੀ ਦੇਣ ਮਗਰੋਂ ਭਲਕੇ ਪਿੰਡ ਭੜੌਜੀਆਂ ਲਿਆਂਦਾ ਜਾਵੇਗਾ। ਕੁਝ ਸਮੇਂ ਲਈ ਕਰਨਲ ਦੀ ਮ੍ਰਿਤਕ ਦੇਹ ਪਰਿਵਾਰ ਅਤੇ ਸੰਗਤ ਦੇ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਮਗਰੋਂ ਸਸਕਾਰ ਕੀਤਾ ਜਾਵੇਗਾ।



News Source link

- Advertisement -

More articles

- Advertisement -

Latest article