30 C
Patiāla
Monday, April 29, 2024

ਚੰਡੀਗੜ੍ਹ: ਮਹਿਲਾ ਕੋਚ ਨਾਲ ਛੇੜਖਾਨੀ ਦੇ ਮਾਮਲੇ ’ਚ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਅਗਾਊਂ ਜ਼ਮਾਨਤ ਮਿਲੀ

Must read


ਰਾਮਕ੍ਰਿਸ਼ਨ ਉਪਾਧਿਆਏ

ਚੰਡੀਗੜ੍ਹ, 15 ਸਤੰਬਰ

ਚੰਡੀਗੜ੍ਹ ਦੀ ਅਦਾਲਤ ਨੇ ਹਰਿਆਣਾ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸੰਦੀਪ ਸਿੰਘ ਨੂੰ ਮਹਿਲਾ ਜੂਨੀਅਰ ਕੋਚ ਦੀ ਸ਼ਿਕਾਇਤ ‘ਤੇ ਪਿਛਲੇ ਸਾਲ ਦਰਜ ਕੀਤੇ ਕਥਿਤ ਛੇੜਛਾੜ ਦੇ ਮਾਮਲੇ ਵਿਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮੰਤਰੀ ਨੂੰ ਅਗਲੇ ਦਸ ਦਿਨਾਂ ਵਿੱਚ ਚੰਡੀਗੜ੍ਹ ਦੇ ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਜ਼ਮਾਨਤੀ ਦੇ ਨਾਲ ਇੱਕ ਲੱਖ ਰੁਪਏ ਦੇ ਬਾਂਡ ਵੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਪੁਲੀਸ ਨੇ 31 ਦਸੰਬਰ, 2022 ਨੂੰ ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ ‘ਤੇ ਮੰਤਰੀ ਦੇ ਖਿਲਾਫ ਧਾਰਾ 354, 354ਏ, 354ਬੀ, 342 ਅਤੇ 506 ਤਹਿਤ ਕੇਸ ਦਰਜ ਕੀਤਾ ਸੀ।



News Source link

- Advertisement -

More articles

- Advertisement -

Latest article