22 C
Patiāla
Thursday, May 2, 2024

ਅਮਰੀਕਾ: ਰਾਸ਼ਟਰਪਤੀ ਅਹੁਦੇ ਦੇ ਦਾਅਵੇਦਾਰ ਰਾਮਾਸਵਾਮੀ ਵੱਲੋਂ ਐੱਚ-1ਬੀ ਵੀਜ਼ਾ ਪ੍ਰੋਗਰਾਮ ਖ਼ਤਮ ਕਰਨ ਦਾ ਵਾਅਦਾ

Must read


ਵਾਸ਼ਿੰਗਟਨ, 17 ਸਤੰਬਰ

ਅਮਰੀਕਾ ਵਿੱਚ ਭਾਰਤੀ ਮੂਲ ਦੇ ਰਿਪਬਲੀਕਨ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਦਾਅਵੇਦਾਰ ਵਿਵੇਕ ਰਾਮਾਸਵਾਮੀ ਨੇ ਐੱਚ-1ਬੀ ਵੀਜ਼ਾ ਪ੍ਰੋਗਰਾਮ ਨੂੰ ਬੱਝਵੀਂ ਗੁਲਾਮੀ ਦੱਸਦੇ ਹੋਏ 2024 ਵਿੱਚ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਲਾਟਰੀ ਆਧਾਰਿਤ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ ਇਸ ਦੀ ਜਗ੍ਹਾ ਯੋਗਤਾ ਆਧਾਰਿਤ ਪ੍ਰਵੇਸ਼ ਪ੍ਰਣਾਲੀ ਲਿਆਉਣ ਦਾ ਵਾਅਦਾ ਕੀਤਾ ਹੈ। ਭਾਰਤੀ ਸੂਚਨਾ ਤਕਨਾਲੋਜੀ ਪੇਸ਼ੇਵਰਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਐੱਚ-1ਬੀ ਵੀਜ਼ਾ ਇਕ ਗੈਰ-ਪਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਪੇਸ਼ੇਵਰਾਂ ਨੂੰ ਅਜਿਹੇ ਅਹੁਦਿਆਂ ’ਤੇ ਨਿਯੁਕਤੀ ਦਾ ਅਧਿਕਾਰ ਦਿੰਦਾ ਹੈ ਜਿਨ੍ਹਾਂ ਵਿੱਚ ਤਕਨੀਕੀ ਮਾਹਿਰਾਂ ਦੀ ਜ਼ਰੂਰਤ ਹੁੰਦੀ ਹੈ। ਤਕਨਾਲੋਜੀ ਕੰਪਨੀਆਂ ਭਾਰਤ ਤੇ ਚੀਨ ਵਰਗੇ ਦੇਸ਼ਾਂ ਤੋਂ ਹਰੇਕ ਸਾਲ ਹਜ਼ਾਰਾਂ ਪੇਸ਼ੇਵਰਾਂ ਦੀ ਭਰਤੀ ਕਰਨ ਲਈ ਇਸੇ ਵੀਜ਼ਾ ਪ੍ਰੋਗਰਾਮ ’ਤੇ ਨਿਰਭਰ ਹਨ। ਰਾਮਾਸਵਾਮੀ ਨੇ ਖ਼ੁਦ ਐੱਚ-1ਬੀ ਪ੍ਰੋਗਰਾਮ ਦਾ 29 ਵਾਰ ਇਸਤੇਮਾਲ ਕੀਤਾ ਹੈ। ਅਖਬਾਰ ‘ਦਿ ਪੋਲੀਟਿਕੋ’ ਦੀ ਖ਼ਬਰ ਮੁਤਾਬਕ 2018 ਤੋਂ 2023 ਤੱਕ ਅਮਰੀਕਾ ਨਾਗਰਿਕ ਤੇ ਇਮੀਗ੍ਰੇਸ਼ਨ ਸੇਵਾ ਨੇ ਕਾਮਿਆਂ ਨੂੰ ਐੱਚ-1ਬੀ ਵੀਜ਼ਾ ਪ੍ਰੋਗਰਾਮ ਤਹਿਤ ਭਰਤੀ ਕਰਨ ਲਈ ਰਾਮਾਸਵਾਮੀ ਦੀ ਪਿਛਲੀ ਕੰਪਨੀ ਰੌਇਵੈਂਟ ਸਾਇੰਸਿਜ਼ ਨੂੰ 29 ਵਾਰ ਮਨਜ਼ੂਰੀ ਦਿੱਤੀ ਹੈ। ਫਿਜ ਵੀ, ਅਖਬਾਰ ਨੇ 38 ਸਾਲਾ ਉੱਦਮੀ ਦੇ ਹਵਾਲੇ ਨਾਲ ਕਿਹਾ ਕਿ ਐਚ-1ਬੀ ਪ੍ਰਣਾਲੀ ਇਸ ਵਿੱਚ ਸ਼ਾਮਲ ਸਾਰੇ ਲੋਕਾਂ ਲਈ ਖ਼ਰਾਬ ਹੈ। -ਪੀਟੀਆਈ



News Source link

- Advertisement -

More articles

- Advertisement -

Latest article