37.2 C
Patiāla
Sunday, May 5, 2024

ਵਿਦਿਆਰਥੀ ਸੰਘਰਸ਼: ਦੇਸ਼ ਭਗਤ ’ਵਰਸਿਟੀ ਦੇ ਕੁਲਪਤੀ ਸਣੇ 16 ’ਤੇ ਧੋਖਾਧੜੀ ਦਾ ਕੇਸ

Must read


ਰਾਮ ਸਰਨ ਸੂਦ

ਅਮਲੋਹ, 16 ਸਤੰਬਰ

ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਨਰਸਿੰਗ ਦੀਆਂ 60 ਸੀਟਾਂ ਦੀ ਥਾਂ 187 ਵਿਦਿਆਰਥੀਆਂ ਦੇ ਦਾਖ਼ਲੇ ਦਾ ਮਾਮਲਾ ਭਖ ਗਿਆ ਹੈ। ਪੁਲੀਸ ਨੇ ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਅੱਜ ਯੂਨੀਵਰਸਿਟੀ ਦੇ ਕੁਲਪਤੀ ਤੇ 11 ਅਧਿਕਾਰੀਆਂ ਸਣੇ 16 ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਧਰਨਾ ਮੁੱਖ ਮਾਰਗ ਤੋਂ ਹਟਾ ਕੇ ਯੂਨੀਵਰਸਿਟੀ ਦੇ ਗੇਟ ਅੱਗੇ ਤਬਦੀਲ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵਰਕਰਾਂ ਨੂੰ ਵਿਦਿਆਰਥੀਆਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ, ਕਮਲਜੀਤ ਸਿੰਘ ਗਿੱਲ ਅਤੇ ਹੋਰ ਵਰਕਰ ਧਰਨੇ ’ਤੇ ਬੈਠੇ ਵਿਦਿਆਰਥੀਆਂ ਨੂੰ ਮਿਲੇ ਸਨ।

ਉਧਰ, ਕੱਲ੍ਹ ਇੱਕ ਪੁਲੀਸ ਮੁਲਾਜ਼ਮ ਦੀ ਸ਼ਿਕਾੲਿਤ ਦੇ ਆਧਾਰ ’ਤੇ ਪੁਲੀਸ ਨੇ 14 ਵਿਦਿਆਰਥੀਆਂ ’ਤੇ ਕੇਸ ਦਰਜ ਕਰ ਦਿੱਤਾ ਸੀ, ਜਿਸ ਬਾਰੇ ਅੱਜ ਜਾਣਕਾਰੀ ਮਿਲਣ ’ਤੇ ਧਰਨੇ ਦੌਰਾਨ ਪੰਜ ਵਿਦਿਆਰਥਣਾਂ ਬੇਹੋਸ਼ ਹੋ ਗਈਆਂ, ਜਿਨ੍ਹਾਂ ਨੂੰ ਅਕਾਲੀ ਆਗੂਆਂ ਨੇ ਹਸਪਤਾਲ ਦਾਖ਼ਲ ਕਰਵਾਇਆ। ਵਿਦਿਆਰਥੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਗੁੱਸੇ ਵਿਚ ਆਏ ਧਰਨਾਕਾਰੀਆਂ ਅਤੇ ਅਕਾਲੀ ਆਗੂਆਂ ਨੇ ਅੱਜ ਮੰਡੀ ਗੋਬਿੰਦਗੜ੍ਹ-ਨਾਭਾ ਮੁੱਖ ਮਾਰਗ ’ਤੇ ਮਾਰਗ ਜਾਮ ਕਰ ਦਿੱਤਾ। ਇਸ ਮੌਕੇ ਉਪ ਪੁਲੀਸ ਕਪਤਾਨ ਗੁਰਬੰਸ ਸਿੰਘ ਬੈਂਸ ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਦੇ ਹੋਏ ਭਰੋਸਾ ਦਿਤਾ ਕਿ ਵਿਦਿਆਰਥੀਆਂ ਵਿਰੁੱਧ ਦਰਜ ਕੇਸ ਰੱਦ ਕੀਤਾ ਜਾਵੇਗਾ।



News Source link

- Advertisement -

More articles

- Advertisement -

Latest article