35.2 C
Patiāla
Sunday, May 12, 2024

ਕਾਂਗਰਸ ਨੇ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਨ ਦੀ ਮੰਗ ਮੁੜ ਉਠਾਈ

Must read


ਨਵੀਂ ਦਿੱਲੀ, 17 ਮਈ

ਕਾਂਗਰਸ ਨੇ ਅੱਜ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਇਆ ਜਾਵੇ ਜੋ ਕਿ ਪਹਿਲਾਂ ਹੀ ਰਾਜ ਸਭਾ ਵਿੱਚ ਪਾਸ ਹੋ ਚੁੱਕਾ ਹੈ। ਮੁੱਖ ਵਿਰੋਧੀ ਪਾਰਟੀ ਨੇ ਸ਼ਨਿਚਰਵਾਰ ਨੂੰ ਵੀ ਆਪਣੀ ਕਾਰਜ ਕਮੇਟੀ ਦੀ ਮੀਟਿੰਗ ਵਿੱਚ ਪਾਸ ਪ੍ਰਸਤਾਵ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਨ ਦੀ ਅਪੀਲ ਕੀਤੀ ਸੀ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਅੱਜ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪੋਸਟ ਕੀਤਾ, ‘‘ਕਾਂਗਰਸ ਵਰਕਿੰਗ ਕਮੇਟੀ ਨੇ ਮੰਗ ਕੀਤੀ ਹੈ ਕਿ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਮਹਿਲਾ ਰਾਖਵਾਂਕਰਨ ਬਿੱਲ ਪਾਸ ਕੀਤਾ ਜਾਣਾ ਚਾਹੀਦਾ ਹੈ।’’ ਉੱਧਰ, ਸੀਡਬਲਿਊਸੀ ਦੀ ਮੀਟਿੰਗ ਵਿੱਚ ਅਗਲੇ ਲੋਕ ਸਭਾ ਤੇ ਤਿਲੰਗਾਨਾ ਸਣੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਪਾਰਟੀ ਨੂੰ ਮਜ਼ਬੂਤ ਬਣਾਉਣ ਅਤੇ ਕੁਝ ਹੋਰ ਵਿਸ਼ਿਆਂ ’ਤੇ ਚਰਚਾ ਕੀਤੀ। -ਪੀਟੀਆਈ



News Source link

- Advertisement -

More articles

- Advertisement -

Latest article