32.1 C
Patiāla
Friday, May 17, 2024

ਪ੍ਰਤਾਪਗੜ੍ਹ ਦੇ ਨੌਜਵਾਨਾਂ ਨੇ ਕਾਂਗਰਸ ਦਾ ਪੱਲਾ ਫੜਿਆ

Must read


ਪੱਤਰ ਪ੍ਰੇਰਕ

ਸ਼ਾਹਬਾਦ ਮਾਰਕੰਡਾ, 20 ਸਤੰਬਰ

ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਅਰੋੜਾ ਦੀ ਅਗਵਾਈ ਵਿੱਚ ਪ੍ਰਤਾਪਗੜ੍ਹ ਦੇ ਨੌਜਵਾਨਾਂ ਨੇ ਕਾਂਗਰਸ ਦਾ ਪੱਲਾ ਫੜਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ-ਜਜਪਾ ਗਠਜੋੜ ਸਰਕਾਰ ਵਿਚ ਵਿਕਾਸ ਕਾਰਜਾਂ ’ਤੇ ਰੋਕ ਲੱਗੀ ਹੋਈ ਹੈ। ਲੋਕ ਇਸ ਕਦਰ ਦੁਖੀ ਹਨ ਕਿ ਉਹ ਛੇਤੀ ਹੀ ਸੂਬੇ ਵਿਚ ਬਦਲਾਅ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਗਠਜੋੜ ਸਰਕਾਰ ਨੂੰ ਸਬਕ ਸਿਖਾਉਣਗੇ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਸੂਬੇ ਵਿਚ ਭਾਰੀ ਬਹੁਮਤ ਨਾਲ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਉਹ ਅੱਜ ਆਪਣੇ ਨਿਵਾਸ ’ਤੇ ਪਿੰਡ ਪ੍ਰਤਾਪਗੜ੍ਹ ਦੇ ਨੌਜਵਾਨਾਂ ਨੂੰ ਕਾਂਗਰਸ ਵਿਚ ਜੁਆਇਨ ਕਰਨ ਤੋਂ ਬਾਅਦ ਗੱਲਬਾਤ ਕਰ ਰਹੇ ਸਨ। ਅਰੋੜਾ ਨੇ ਕਿਹਾ ਕਿ ਅੱਜ ਕਰਮਚਾਰੀ, ਵਪਾਰੀ, ਕਿਸਾਨ, ਦੁਕਾਨਦਾਰ, ਮਜ਼ਦੂਰ ਵਰਗ ਸਾਰੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ।



News Source link

- Advertisement -

More articles

- Advertisement -

Latest article