ਨਵੀਂ ਦਿੱਲੀ, 21 ਸਤੰਬਰ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਵਿਚਕਾਰ ਸਰਹੱਦ ’ਤੇ ਚੱਲ ਰਹੇ ਤਣਾਅ ਦੇ ਮੁੱਦੇ ’ਤੇ ਲੋਕ ਸਭਾ ’ਚ ਚਰਚਾ ਕਰਾਉਣ ਲਈ ਉਨ੍ਹਾਂ ’ਚ ਪੂਰਾ ਦਮ ਹੈ। ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ਬਾਰੇ ਲੋਕ ਸਭਾ ’ਚ ਚਰਚਾ ਦੀ ਸ਼ੁਰੂਆਤ ਕਰਦਿਆਂ ਰਾਜਨਾਥ ਸਿੰਘ ਨੇ ਦੇਸ਼ ਦੀ ਸਰਹੱਦੀ ਸੁਰੱਖਿਆ ਅਤੇ ਉਸ ਦੀ ਰਾਖੀ ’ਚ ਵਿਗਿਆਨ ਦੀ ਭੂਮਿਕਾ ਦਾ ਜ਼ਿਕਰ ਕੀਤਾ। ਇਸ ’ਤੇ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਚੀਨ ਨਾਲ ਸਰਹੱਦ ’ਤੇ ਚੱਲ ਰਹੇ ਟਕਰਾਅ ਦਾ ਹਵਾਲਾ ਦਿੱਤਾ। ਰੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ’ਚ ਇਸ ਮੁੱਦੇ ’ਤੇ ਚਰਚਾ ਕਰਨ ਦੀ ਪੂਰੀ ਹਿੰਮਤ ਹੈ।