43.6 C
Patiāla
Thursday, May 16, 2024

ਸ਼੍ਰੋਮਣੀ ਕਮੇਟੀ ਵੱਲੋਂ ਭਾਰਤ-ਕੈਨੇਡਾ ਮਾਮਲੇ ’ਚ ਵਿਸ਼ੇਸ਼ ਮਤਾ ਪਾਸ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 25 ਸਤੰਬਰ

ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਕੈਨੇਡਾ ਤੇ ਭਾਰਤ ਦੇ ਖ਼ਰਾਬ ਹੁੰਦੇ ਸਬੰਧਾਂ ਦਾ ਮੁੱਦਾ ਭਾਰੂ ਰਿਹਾ। ਮੀਟਿੰਗ ਵਿੱਚ ਵਿਸ਼ੇਸ਼ ਮਤਾ ਪਾਸ ਕਰ ਕੇ ਦੋਵਾਂ ਮੁਲਕਾਂ ਨੂੰ ਸਿਆਸਤ ਛੱਡ ਕੇ ਮਾਮਲੇ ਦੀ ਸਚਾਈ ਲੋਕਾਂ ਸਾਹਮਣੇ ਰੱਖਣ ਦੀ ਅਪੀਲ ਕੀਤੀ ਗਈ।

ਮੀਟਿੰਗ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸੰਸਦ ਵਿੱਚ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ ਲਗਾਏ ਦੋਸ਼ਾਂ ’ਤੇ ਚਿੰਤਾ ਪ੍ਰਗਟ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਸ ਸਬੰਧੀ ਵਿਸ਼ੇਸ਼ ਮਤਾ ਵੀ ਪਾਸ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾ ਸਕਦਾ। ਮਤੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਏਜੰਸੀਆਂ ’ਤੇ ਲਗਾਏ ਦੋਸ਼ਾਂ ਦੀ ਸਚਾਈ ਲੋਕਾਂ ਸਾਹਮਣੇ ਰੱਖਣ ਦੀ ਮੰਗ ਕੀਤੀ ਗਈ। ਇਸ ਸਮੁੱਚੇ ਵਰਤਾਰੇ ਵਿੱਚ ਮੀਡੀਆ ਅਤੇ ਸੋਸ਼ਲ ਮੀਡੀਆ ਮੰਚਾਂ ’ਤੇ ਸਿੱਖ ਅਤੇ ਪੰਜਾਬ ਵਿਰੋਧੀ ਨਫ਼ਰਤੀ ਕੂੜ ਪ੍ਰਚਾਰ ਦੀ ਵੀ ਨਿਖੇਧੀ ਕੀਤੀ ਗਈ। ਅੰਤ੍ਰਿੰਗ ਕਮੇਟੀ ਨੇ ਮਤੇ ਰਾਹੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਵਿੱਚ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਕਰੇ। ਮੀਟਿੰਗ ਵਿੱਚ ਇਕ ਮਤੇ ਰਾਹੀਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ’ਤੇ ਹੋਏ ਫ਼ੌਜੀ ਹਮਲੇ ਸਮੇਂ ਜੋਧਪੁਰ ਜੇਲ੍ਹ ’ਚ ਨਜ਼ਰਬੰਦ ਰਹੇ ਸਿੰਘਾਂ ਦੇ ਕੇਸਾਂ ਦੀ ਪੈਰਵੀ ਕਰਨ ਵਾਲੇ ਵਕੀਲਾਂ ਤੇ ਸਹਾਇਤਾ ਕਰਨ ਵਾਲਿਆਂ ਅਤੇ ਲੰਬੇ ਕੇਸਾਂ ’ਚ ਰਿਕਾਰਡ ਬਣਾਉਣ ਵਾਲੇ ਨੋਇਡਾ ਵਾਸੀ ਸਿਦਕਦੀਪ ਸਿੰਘ ਦੇ ਸਨਮਾਨ ਦਾ ਫ਼ੈਸਲਾ ਕੀਤਾ ਗਿਆ ਹੈ।

ਮੀਟਿੰਗ ’ਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਦੇ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ ਦੀ ਮੀਟਿੰਗ

ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਵੱਲੋਂ ਕਾਇਮ ਕੀਤੇ ਕੌਮਾਂਤਰੀ ਸਿੱਖ ਸਲਾਹਕਾਰ ਬੋਰਡ ਦੀ ਮੀਟਿੰਗ ਵਿੱਚ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਅੱਜ ਵਰਚੁਅਲ ਤੌਰ ’ਤੇ ਹੋਈ ਇਸ ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਸ ਵਿਚ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਯੂਕੇ ਦੇ ਮੁਖੀ ਭਾਈ ਮਹਿੰਦਰ ਸਿੰਘ, ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦੀ ਬੀਬੀ ਇੰਦਰਜੀਤ ਕੌਰ, ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਰਾਜਬੀਰ ਸਿੰਘ ਕੈਨੇਡਾ, ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਆਦਿ ਮੌਜੂਦ ਸਨ। ਮੀਟਿੰਗ ਦੌਰਾਨ ਸਿੱਖ ਆਗੂਆਂ ਨੇ ਸਿੱਖ ਧਰਮ ਦੇ ਵਿਸ਼ਵੀ ਸਰੋਕਾਰਾਂ ਨੂੰ ਉਭਾਰਿਆ ਅਤੇ ਵੱਖ-ਵੱਖ ਦੇਸ਼ਾਂ ਵਿੱਚ ਸਿੱਖਾਂ ਦੀ ਸਮੱਸਿਆਵਾਂ ਬਾਰੇ ਚਰਚਾ ਹੋਈ। ਬੁਲਾਰਿਆਂ ਨੇ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਖ਼ਾਸ ਕਰ ਕੇ ਕੈਨੇਡਾ ਅਤੇ ਭਾਰਤ ਵਿਚਾਲੇ ਪੈਦਾ ਹੋਈ ਕੁੜੱਤਣ ਬਾਰੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ।



News Source link
#ਸ਼ਰਮਣ #ਕਮਟ #ਵਲ #ਭਰਤਕਨਡ #ਮਮਲ #ਚ #ਵਸ਼ਸ਼ #ਮਤ #ਪਸ

- Advertisement -

More articles

- Advertisement -

Latest article