29.2 C
Patiāla
Sunday, April 28, 2024

ਜੰਮੂ-ਕਸ਼ਮੀਰ ਵਿੱਚ ਭਾਜਪਾ ਨੂੰ ਹਾਰ ਦਾ ਖਦਸ਼ਾ: ਮਹਬਿੂਬਾ ਮੁਫਤੀ

Must read


ਸ੍ਰੀਨਗਰ, 27 ਸਤੰਬਰ

ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਮੁਖੀ ਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਬਿੂਬਾ ਮੁਫਤੀ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਭਾਜਪਾ ਪੰਚਾਇਤੀ ਤੇ ਸਥਾਨਕ ਚੋਣਾਂ ਕਰਵਾਉਣ ਵਿੱਚ ਦੇਰੀ ਕਰ ਰਹੀ ਹੈ ਕਿਉਂਕਿ ਪਾਰਟੀ ਨੂੰ ਅਹਿਸਾਸ ਹੋ ਗਿਆ ਹੈ ਕਿ ਇਨ੍ਹਾਂ ਚੋਣਾਂ ਵਿੱਚ ਉਸ ਦੀ ਹਾਰ ਹੋ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਕੇਂਦਰ ਵਿੱਚ ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਪੂਰੇ ਦੇਸ਼ ਵਿੱਚ ਚੋਣ ਪ੍ਰਕਿਰਿਆ ਖਤਮ ਕਰ ਦਿੱਤੀ ਜਾਵੇਗੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਭਾਜਪਾ ਨੂੰ ਪਤਾ ਲੱਗ ਗਿਆ ਹੈ ਕਿ ਜੰਮੂ ਵਿੱਚ ਉਸ ਦੀ ਹਾਰ ਪੱਕੀ ਹੈ ਤੇ ਕਸ਼ਮੀਰ ਵਿੱਚ ਜਿਹੜਾ ਪਾਰਟੀ ਤੇ ਸਿਸਟਮ ਲਾਗੂ ਕਰਨ ਦਾ ਯਤਨ ਕੀਤਾ ਗਿਆ ਹੈ ਉਹ ਕਾਰਗਰ ਸਾਬਤ ਨਹੀਂ ਹੋ ਰਿਹਾ ਕਿਉਂਕਿ ਲੋਕ ਇਸ ਨੂੰ ਪ੍ਰਵਾਨ ਕਰਨ ਲਈ ਤਿਆਰ ਨਹੀਂ ਹਨ। ਇਸ ਕਾਰਨ ਚੋਣਾਂ ਵਿੱਚ ਦੇਰੀ ਕੀਤੀ ਜਾ ਰਹੀ ਹੈ।’’



News Source link

- Advertisement -

More articles

- Advertisement -

Latest article