31.7 C
Patiāla
Friday, May 3, 2024

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੋੜੇ ਨੂੰ 20 ਸਾਲ ਦੀ ਸਜ਼ਾ – punjabitribuneonline.com

Must read


ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਹੈਰੋਇਨ ਸਪਲਾਈ ਕਰਨ ਦੇ ਮਾਮਲੇ ਵਿੱਚ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਜੋੜੇ ਨੂੰ ਲੁਧਿਆਣਾ ਦੀ ਅਦਾਲਤ ਨੇ 20 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਵਾਂ ਦੋਸ਼ੀਆਂ ਨੂੰ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਦੋਵਾਂ ਮੁਲਜ਼ਮਾਂ ਨੂੰ ਐੱਸਟੀਐੱਫ਼ ਦੀ ਟੀਮ ਨੇ 2018 ਵਿੱਚ ਗ੍ਰਿਫ਼ਤਾਰ ਕੀਤਾ ਸੀ। ਸਜ਼ਾ ਸੁਣਾਏ ਜਾਣ ਤੋਂ ਬਾਅਦ ਜੰਮੂ ਵਾਸੀ ਮੁਹੰਮਦ ਅਰਬੀ ਅਤੇ ਜਮੀਲਾ ਬੇਗਮ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲੀਸ ਨੇ ਮੁਲਜ਼ਮਾਂ ਕੋਲੋਂ ਸਾਢੇ ਦਸ ਕਿੱਲੋ ਹੈਰੋਇਨ ਦੇ ਨਾਲ-ਨਾਲ ਤਸਕਰੀ ਵਿੱਚ ਵਰਤੀ ਜਾਂਦੀ ਇੱਕ ਕਾਰ ਵੀ ਬਰਾਮਦ ਕੀਤੀ ਸੀ। ਐੱਸਟੀਐੱਫ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਐੱਸਟੀਐੱਫ ਦੀ ਟੀਮ ਨੇ ਨਵੰਬਰ 2018 ਵਿੱਚ ਮੋਤੀ ਨਗਰ ਇਲਾਕੇ ਵਿੱਚ ਨਾਕਾਬੰਦੀ ਕੀਤੀ ਸੀ। ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਜੋੜਾ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ, ਜੋ ਸਰਹੱਦ ਪਾਰ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਨਾਲ- ਨਾਲ ਦੂਜੇ ਰਾਜਾਂ ਵਿੱਚ ਜਾ ਕੇ ਹੈਰੋਇਨ ਦੀ ਸਪਲਾਈ ਕਰਦੇ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਮੋਤੀ ਨਗਰ ਇਲਾਕੇ ਵਿੱਚ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਦੋਵੇਂ ਆਪਣੀ ਕਾਰ ਵਿੱਚ ਹੈਰੋਇਨ ਦੀ ਸਪਲਾਈ ਕਰਨ ਆਏ ਸਨ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ ਅਤੇ ਕੇਸ ਚੱਲ ਰਿਹਾ ਸੀ।



News Source link

- Advertisement -

More articles

- Advertisement -

Latest article