26.6 C
Patiāla
Monday, April 29, 2024

ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਚਲਾਉਣ ’ਤੇ ਜ਼ੋਰ

Must read


ਸੰਤੋਖ ਗਿੱਲ

ਗੁਰੂਸਰ ਸੁਧਾਰ, 27 ਸਤੰਬਰ

ਭਾਕਿਯੂ ਏਕਤਾ (ਉਗਰਾਹਾਂ) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡੇਹਲੋਂ ਬਲਾਕ ਦੇ ਪਿੰਡ ਸ਼ੰਕਰ ਅਤੇ ਨੰਗਲ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਕਿਸਾਨ ਆਗੂ ਬਲਵੰਤ ਸਿੰਘ ਘੁਡਾਣੀ, ਪ੍ਰਿੰਸੀਪਲ ਜਗਮੀਤ ਸਿੰਘ ਕਲਾਹੜ ਅਤੇ ਮਨੋਹਰ ਸਿੰਘ ਮੋਨੀ ਨੇ ਨਸ਼ਿਆਂ ਕਾਰਨ ਸਮਾਜ ਵਿੱਚ ਆ ਰਹੇ ਵਿਗਾੜ ’ਤੇ ਚਰਚਾ ਕਰਦਿਆਂ ਕਿਹਾ ਕਿ ਨਸ਼ੇ ਦੇ ਵਪਾਰ ਨਾਲ ਜਿੱਥੇ ਨਸ਼ਿਆਂ ਦੇ ਵਪਾਰੀ ਦੌਲਤ ਦੇ ਅੰਬਾਰ ਲਾ ਰਹੇ ਹਨ, ਉੱਥੇ ਆਮ ਲੋਕਾਂ ਖ਼ਾਸ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਆਦੀ ਬਣਾ ਕੇ ਹਕੂਮਤ ਖ਼ਿਲਾਫ਼ ਲੜਨ ਤੋਂ ਲਾਂਭੇ ਕਰ ਰਹੇ ਹਨ। ਪਿੰਡਾਂ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ।

ਕਿਸਾਨ ਆਗੂਆਂ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਖ਼ਿਲਾਫ਼ ਵਿਸ਼ਾਲ ਲੋਕ ਲਹਿਰ ਬਣਾਉਣ ’ਤੇ ਜ਼ੋਰ ਦਿੱਤਾ ਅਤੇ ਪਿੰਡਾਂ ਵਿੱਚ ਸਾਰੇ ਵਰਗਾਂ ਦੀਆਂ ਨਸ਼ੇ ਖ਼ਿਲਾਫ਼ ਕਮੇਟੀਆਂ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਅਪੀਲ ਕੀਤੀ ਕਿ ਨਸ਼ਿਆਂ ਕਾਰਨ ਮੌਤ ਦੇ ਮੂੰਹ ਜਾ ਪਏ ਨੌਜਵਾਨਾਂ ਦੀਆਂ ਤਸਵੀਰਾਂ ਲੈ ਕੇ ਪਿੰਡਾਂ ਵਿੱਚ ਮਾਰਚ ਕਰਨ, ਨਸ਼ਾ ਤਸਕਰਾਂ ਦੀਆਂ ਲਿਸਟਾਂ ਬਣਾਉਣ ਅਤੇ 10 ਅਕਤੂਬਰ ਨੂੰ ਮੰਤਰੀਆਂ, ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਸਾਹਮਣੇ ਵਿਸ਼ਾਲ ਇਕੱਠ ਕਰਨ ਲਈ ਤਿਆਰੀ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਬਲਾਕ ਸਕੱਤਰ ਜਸਦੀਪ ਸਿੰਘ ਜੱਸੋਵਾਲ, ਜਸਵਿੰਦਰ ਸਿੰਘ ਨੰਗਲ, ਰਾਜਿੰਦਰ ਸਿੰਘ, ਨਿਰਮਲ ਸਿੰਘ ਮਾਨ, ਬਲਜਿੰਦਰ ਸਿੰਘ ਸ਼ੰਕਰ, ਅਵਨੀਤ ਸਿੰਘ, ਡਾ. ਕਰਮਜੀਤ ਸਿੰਘ ਨੇ ਵੀ ਵਿਚਾਰ ਚਰਚਾ ਵਿੱਚ ਹਿੱਸਾ ਲਿਆ।



News Source link

- Advertisement -

More articles

- Advertisement -

Latest article