30.8 C
Patiāla
Saturday, May 11, 2024

ਪੰਜਾਬ ’ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ: ਕਈ ਗੱਡੀਆਂ ਰੱਦ, ਲੋਕ ਪ੍ਰੇਸ਼ਾਨ

Must read


ਚੰਡੀਗੜ੍ਹ/ਹੁਸ਼ਿਆਰਪੁਰ, 29 ਸਤੰਬਰ

ਪੰਜਾਬ ਵਿੱਚ ਅੱਜ ਦੂਜੇ ਦਨਿ ਵੀ ਕਿਸਾਨਾਂ ਵੱਲੋਂ ਪਟੜੀਆਂ ’ਤੇ ਧਰਨਾ ਦੇਣ ਕਾਰਨ ਰੇਲ ਸੇਵਾਵਾਂ ਵਿੱਚ ਵਿਘਨ ਪਿਆ। ਕਿਸਾਨ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਵਿੱਤੀ ਪੈਕੇਜ, ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਲਈ ਤਿੰਨ ਦਿਨਾਂ ਰੇਲ ਰੋਕੋ ਅੰਦੋਲਨ ਚਲਾ ਰਹੇ ਹਨ।

ਰੇਲਵੇ ਅਧਿਕਾਰੀਆਂ ਮੁਤਾਬਕ ਕੁਝ ਟਰੇਨਾਂ ਨੂੰ ਰੱਦ ਕਰਨ ਦੇ ਨਾਲ-ਨਾਲ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ। ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ, ਤਰਨਤਾਰਨ, ਸੰਗਰੂਰ, ਪਟਿਆਲਾ, ਫਿਰੋਜ਼ਪੁਰ, ਬਠਿੰਡਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਸਮੇਤ ਪੰਜਾਬ ਦੀਆਂ 17 ਥਾਵਾਂ ‘ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਅੰਮ੍ਰਿਤਸਰ ‘ਚ ਦੇਵੀਦਾਸ ਪੁਰਾ ‘ਚ ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਰੇਲਵੇ ਟ੍ਰੈਕ ‘ਤੇ ਧਰਨਾ ਦਿੱਤਾ, ਜਦਕਿ ਹੁਸ਼ਿਆਰਪੁਰ ‘ਚ ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਮੈਂਬਰ ਸਥਾਨਕ ਰੇਲਵੇ ਸਟੇਸ਼ਨ ‘ਤੇ ਧਰਨੇ ‘ਤੇ ਬੈਠੇ। ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਸੂਬਾ ਪ੍ਰਧਾਨ ਹਰਪਾਲ ਸਿੰਘ ਸੰਘਾ ਨੇ ਕਿਹਾ ਕਿ ਉਨ੍ਹਾਂ ਦਾ ਅੰਦੋਲਨ 30 ਸਤੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇ ਉਸ ਸਮੇਂ ਤੱਕ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਗਲੇ ਸੰਘਰਸ਼ ਦਾ ਫੈਸਲਾ ਕੀਤਾ ਜਾਵੇਗਾ।



News Source link

- Advertisement -

More articles

- Advertisement -

Latest article