31.7 C
Patiāla
Friday, May 3, 2024

ਕਾਨੂੰਨ ਕਮਿਸ਼ਨ 2029 ਤੋਂ ਲੋਕ ਸਭਾ ਤੇ ਵਿਧਾਨ ਸਭਾਵਾਂ ਚੋਣਾਂ ਇਕੋ ਵੇਲੇ ਕਰਾਉਣ ਲਈ ਤਿਆਰ ਕਰ ਰਿਹਾ ਹੈ ਫਾਰਮੂਲਾ

Must read


ਨਵੀਂ ਦਿੱਲੀ, 29 ਸਤੰਬਰ

ਕਾਨੂੰਨ ਕਮਿਸ਼ਨ ਮੌਜੂਦਾ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਵਧਾ ਕੇ ਜਾਂ ਘਟਾ ਕੇ 2029 ਤੋਂ ਲੋਕ ਸਭਾ ਚੋਣਾਂ ਦੇ ਨਾਲ ਹੀ ਸਾਰੀਆਂ ਚੋਣਾਂ ਇਕੋ ਵੇਲੇ ਕਰਾਉਣ ਦੇ ਫਾਰਮੂਲੇ ‘ਤੇ ਕੰਮ ਕਰ ਰਿਹਾ ਹੈ। ਸਰਕਾਰ ਨੇ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਪਹਿਲਾਂ ਹੀ ਉੱਚ ਪੱਧਰੀ ਕਮੇਟੀ ਕਾਇਮ ਕੀਤੀ ਹੋਈ ਹੈ। ਇਸ ਲਈ ਕਾਨੂੰਨ ਕਮਿਸ਼ਨ ਨੂੰ ਕੌਮੀ ਅਤੇ ਸੂਬਾਈ ਚੋਣਾਂ ਲਈ ਆਪਣੀ ਮੌਜੂਦਾ ਸਿਫ਼ਾਰਸ਼ ਦੇ ਨਾਲ-ਨਾਲ ਸਥਾਨਕ ਚੋਣਾਂ ੂ ਵੀ ਸ਼ਾਮਲੀ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ ਜਾ ਸਕਦਾ ਹੈ। ਸੂਤਰਾਂ ਨੇ ਕਿਹਾ ਕਿ ਕਾਨੂੰਨ ਕਮਿਸ਼ਨ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਲਈ ਸਾਂਝੀ ਵੋਟਰ ਸੂਚੀ ਨੂੰ ਯਕੀਨੀ ਬਣਾਉਣ ਲਈ ਤੰਤਰ ਤਿਆਰ ਕਰ ਰਿਹਾ ਹੈ ਤਾਂ ਜੋ ਖਰਚਿਆਂ ਨੂੰ ਘਟਾਇਆ ਜਾ ਸਕੇ।



News Source link

- Advertisement -

More articles

- Advertisement -

Latest article